Skip to main content

newslineexpres

Home Information ???? ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਤ੍ਰਿਪੜੀ ਵਿਖੇ ਸੀਵਰੇਜ ਅਤੇ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

???? ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਤ੍ਰਿਪੜੀ ਵਿਖੇ ਸੀਵਰੇਜ ਅਤੇ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

by Newslineexpres@1

???? ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਤ੍ਰਿਪੜੀ ਵਿਖੇ ਸੀਵਰੇਜ ਅਤੇ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

???? ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ

ਪਟਿਆਲਾ, 12 ਮਾਰਚ – ਨਿਊਜ਼ਲਾਈਨ ਐਕਸਪ੍ਰੈਸ  –                ਨਗਰ ਨਿਗਮ ਪਟਿਆਲਾ ਦੀ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਅੱਜ ਵਾਰਡ ਨੰਬਰ 10, ਤ੍ਰਿਪੜੀ ਇਲਾਕੇ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਇਲਾਕੇ ਵਿੱਚ ਸੀਵਰੇਜ ਦੀ ਬਲਾਕੇਜ ਅਤੇ ਸਫਾਈ ਨਾਲ ਸਬੰਧਤ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣਾ ਅਤੇ ਉਨ੍ਹਾਂ ਦਾ ਤੁਰੰਤ ਹੱਲ ਕਰਵਾਉਣਾ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਪਟਿਆਲਾ ਅਤੇ ਐਮ.ਸੀ. ਸ਼ਿਵਰਾਜ ਸਿੰਘ ਵਿਰਕ ਅਤੇ ਹੋਰ ਇਲਾਕਾ ਨਿਵਾਸੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਨਿਰੀਖਣ ਦੌਰਾਨ ਜੁਆਇੰਟ ਕਮਿਸ਼ਨਰ ਨੇ ਇਲਾਕਾ ਨਿਵਾਸੀਆਂ ਵੱਲੋਂ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਅਤੇ ਸਫਾਈ ਵਿਵਸਥਾ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕੀਤਾ ਜਾਵੇ ਤਾਂ ਜੋ ਨਿਵਾਸੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੀਵਰੇਜ ਅਤੇ ਸਫਾਈ ਸਹੂਲਤਾਂ ਦੇ ਰੱਖ-ਰਖਾਅ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਦੌਰੇ ਦੌਰਾਨ ਜੁਆਇੰਟ ਕਮਿਸ਼ਨਰ ਦੇ ਨਾਲ ਐਸ.ਡੀ.ਓ. ਮਨੀਸ਼ ਕੈਂਥ, ਜੇ.ਈ. ਸੀਵਰੇਜ ਅਤੇ ਵਾਟਰ ਸਪਲਾਈ ਹਰਵਿੰਦਰ ਕੌਰ, ਸੈਨੇਟਰੀ ਇੰਸਪੈਕਟਰ ਮੋਹਿਤ ਜਿੰਦਲ ਅਤੇ ਨਗਰ ਨਿਗਮ ਦਾ ਹੋਰ ਸਟਾਫ਼ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਿਹਾ।

Newsline Express

Related Articles

Leave a Comment