Skip to main content

newslineexpres

Home BJP ???? ਮਹਾਰਾਣੀ ਪ੍ਰਨੀਤ ਕੌਰ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

???? ਮਹਾਰਾਣੀ ਪ੍ਰਨੀਤ ਕੌਰ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

by Newslineexpres@1

???? ਮਹਾਰਾਣੀ ਪ੍ਰਨੀਤ ਕੌਰ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪਟਿਆਲਾ, 13 ਮਾਰਚ – ਨਿਊਜ਼ਲਾਈਨ ਐਕਸਪ੍ਰੈਸ  –        ਪੰਜਾਬ ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਨਵੀਂ ਦਿੱਲੀ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ, ਸੂਬੇ ਦੇ ਵਿਕਾਸ ਅਤੇ ਸੁਰੱਖਿਆ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਸੂਬੇ ਦੀ ਮੌਜੂਦਾ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ, “ਅੱਜ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਦਿਨ-ਦਿਹਾੜੇ ਹੋ ਰਹੀਆਂ ਗੈਂਗਵਾਰ ਦੀਆਂ ਵਾਰਦਾਤਾਂ ਨੇ ਆਮ ਜਨਤਾ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸੂਬੇ ਦੀ ਅਮਨ-ਸ਼ਾਂਤੀ ਨੂੰ ਬਹਾਲ ਕਰਨਾ ਇਸ ਵੇਲੇ ਸਭ ਤੋਂ ਵੱਡੀ ਲੋੜ ਹੈ।”

ਉਨ੍ਹਾਂ ਨੇ ਪੰਜਾਬ ਦੇ ਵਿਕਾਸ ਲਈ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ‘ਵਿਕਸਿਤ ਭਾਰਤ’ ਮੁਹਿੰਮ ਤਹਿਤ ਕੇਂਦਰੀ ਸਕੀਮਾਂ ਪੰਜਾਬ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੀ ਅਪੀਲ ਵੀ ਕੀਤੀ। ਗ੍ਰਹਿ ਮੰਤਰੀ ਦੇ ਪੰਜਾਬ ਦੌਰੇ ਬਾਰੇ ਬੋਲਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਮਿਤ ਸ਼ਾਹ ਜੀ ਦਾ ਨਿੱਘਾ ਸਵਾਗਤ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਆਗਾਮੀ ‘ਬਦਲਾਅ ਰੈਲੀ’ ਨੂੰ ਪੰਜਾਬ ਦੇ ਸੁਨਹਿਰੀ ਭਵਿੱਖ ਅਤੇ ਤਰੱਕੀ ਦੀ ਰੈਲੀ ਦੱਸਦਿਆਂ ਕਿਹਾ ਕਿ ਇਹ ਰੈਲੀ ਸੂਬੇ ਦੀ ਸਿਆਸਤ ਵਿੱਚ ਇੱਕ ਨਵੀਂ ਅਤੇ ਸਾਰਥਕ ਤਬਦੀਲੀ ਲੈ ਕੇ ਆਵੇਗੀ।

ਪ੍ਰਨੀਤ ਕੌਰ ਨੇ ਸੋਸ਼ਲ ਮੀਡੀਆ ਰਾਹੀਂ ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕਰਦਿਆਂ ਸਪੱਸ਼ਟ ਕੀਤਾ ਕਿ ਪੰਜਾਬ ਦੀ ਖ਼ੁਸ਼ਹਾਲੀ ਅਤੇ ਸਰਹੱਦੀ ਸੁਰੱਖਿਆ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਉਹ ਸੂਬੇ ਦੀਆਂ ਮੰਗਾਂ ਨੂੰ ਕੇਂਦਰ ਕੋਲ ਮਜ਼ਬੂਤੀ ਨਾਲ ਚੁੱਕਦੇ ਰਹਿਣਗੇ।

Newsline Express

Related Articles

Leave a Comment