newslineexpres

Breaking News
🚩 ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ-ਸਿਹਤ ਮੰਤਰੀ 🚩 ਪ੍ਰਸਿੱਧ ਅਮਰੀਕੀ ਅਟਾਰਨੀ ਜਸਪ੍ਰੀਤ ਸਿੰਘ ਗਿੱਲ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦਾ ਐਲਾਨ 🚩 ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਜਾਰੀ ਸੋਧੇ ਸ਼ਡਿਊਲ ਮੁਤਾਬਕ ਸਾਰੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ : ਡਾ. ਹਿਮਾਂਸ਼ੂ ਅਗਰਵਾਲ 🚩 ਹਾਰ ਜਾਂ ਫੇਲ ਹੋਣ ਦਾ ਡਰ ਮਨ ‘ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ : ਡਾ. ਹਿਮਾਂਸ਼ੂ ਅਗਰਵਾਲ 🚩 ADC ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਸੌਂਪੀਆਂ ਵੱਖ-ਵੱਖ ਜ਼ਿੰਮੇਵਾਰੀਆਂ 🚩 ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
Joe Rogan Podcasts You Must Listen
Home Information ???? ਸ੍ਰੀ ਹਰਿਮੰਦਰ ਸਾਹਿਬ ਦੀ ਇੱਕ ਹੋਰ AI ਨਾਲ ਤਿਆਰ ਇਤਰਾਜ਼ਯੋਗ ਵੀਡੀਓ ਆਈ ਸਾਹਮਣੇ, SGPC ਨੇ ਸੰਗਤ ਨੂੰ ਸ਼ੇਅਰ ਨਾ ਕਰਨ ਦੀ ਕੀਤੀ ਅਪੀਲ

???? ਸ੍ਰੀ ਹਰਿਮੰਦਰ ਸਾਹਿਬ ਦੀ ਇੱਕ ਹੋਰ AI ਨਾਲ ਤਿਆਰ ਇਤਰਾਜ਼ਯੋਗ ਵੀਡੀਓ ਆਈ ਸਾਹਮਣੇ, SGPC ਨੇ ਸੰਗਤ ਨੂੰ ਸ਼ੇਅਰ ਨਾ ਕਰਨ ਦੀ ਕੀਤੀ ਅਪੀਲ

by Newslineexpres@1

???? ਸ੍ਰੀ ਹਰਿਮੰਦਰ ਸਾਹਿਬ ਦੀ ਇੱਕ ਹੋਰ AI ਨਾਲ ਤਿਆਰ ਇਤਰਾਜ਼ਯੋਗ ਵੀਡੀਓ ਆਈ ਸਾਹਮਣੇ, SGPC ਨੇ ਸੰਗਤ ਨੂੰ ਸ਼ੇਅਰ ਨਾ ਕਰਨ ਦੀ ਕੀਤੀ ਅਪੀਲ

ਅਮ੍ਰਿਤਸਰ,17 ਮਾਰਚ – ਨਿਊਜ਼ਲਾਈਨ ਐਕਸਪ੍ਰੈਸ –           ਸੋਸ਼ਲ ਮੀਡੀਆ ’ਤੇ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਨਾਲ ਤਿਆਰ ਕੀਤੀ ਗਈ ਸ੍ਰੀ ਹਰਿਮੰਦਰ ਸਾਹਿਬ ਦੀ ਇੱਕ ਬੇਹੱਦ ਇਤਰਾਜ਼ਯੋਗ ਵੀਡੀਓ ਮੁੜ ਵਾਇਰਲ ਹੋਣ ਨਾਲ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਗੈਰ-ਸਿੱਖ ਵਿਅਕਤੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਬੂਟ ਪਾ ਕੇ ਘੁੰਮਦੇ ਦਿਖਾਇਆ ਗਿਆ ਹੈ, ਜਿਸ ਤੋਂ ਬਾਅਦ ਇੱਕ ਕਾਲੇ ਰੰਗ ਦੀ SUV ਕਾਰ ਪਰਿਕਰਮਾ ਵਿੱਚ ਆਉਂਦੀ ਹੈ ਅਤੇ ਉਹ ਵਿਅਕਤੀ ਉਸ ਵਿੱਚ ਬੈਠ ਕੇ ਬਾਹਰ ਚਲਾ ਜਾਂਦਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਸਾਈਬਰ ਸੈੱਲ ਨੂੰ ਸੌਂਪ ਦਿੱਤੀ ਗਈ ਹੈ। ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਇਹ ਵੀਡੀਓ ਪੂਰੀ ਤਰ੍ਹਾਂ ਨਾਲ AI ਦੀ ਵਰਤੋਂ ਕਰਕੇ ਬਣਾਈ ਗਈ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਹਾਲਾਂਕਿ ਸ਼੍ਰੋਮਣੀ ਕਮੇਟੀ ਦੀ ਸਖ਼ਤੀ ਤੋਂ ਬਾਅਦ ਸਬੰਧਤ ਵਿਅਕਤੀ ਨੇ ਪਹਿਲਾਂ ਆਪਣੇ ਪੇਜ ਤੋਂ ਇਹ ਵੀਡੀਓ ਹਟਾ ਦਿੱਤੀ ਸੀ ਪਰ ਹੁਣ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਸ ਨੂੰ ਮੁੜ ਵਾਇਰਲ ਕੀਤਾ ਜਾ ਰਿਹਾ ਹੈ। ਪੁਲੀਸ ਨੇ ਸੰਗਤ ਅਤੇ ਸੋਸ਼ਲ ਮੀਡੀਆ ਵਰਤੋਂਕਾਰਾਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਅਜਿਹੀਆਂ ਵੀਡੀਓਜ਼ ਨੂੰ ਅੱਗੇ ਸ਼ੇਅਰ ਨਾ ਕਰਨ ਕਿਉਂਕਿ ਇਸ ਨਾਲ ਅਮਨ-ਸ਼ਾਂਤੀ ਭੰਗ ਹੋ ਸਕਦੀ ਹੈ।

Newsline Express

Related Articles

Leave a Comment