???? ਸਰਕਾਰੀ ਕਰਮਚਾਰੀਆਂ ਲਈ ਡਰੈੱਸ ਕੋਡ ਜਾਰੀ, ਜੀਨਸ ਤੇ ਟੀ-ਸ਼ਰਟ ਪਾਉਣ ‘ਤੇ ਰੋਕ
ਹਿਮਾਚਲ ਪ੍ਰਦੇਸ਼, 18 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਹਿਮਾਚਲ ਪ੍ਰਦੇਸ਼ ਵਿੱਚ ਸਰਕਾਰੀ ਕਰਮਚਾਰੀਆਂ ਨੂੰ ਜੀਨਸ ਅਤੇ ਟੀ-ਸ਼ਰਟ ਪਹਿਨਣ ‘ਤੇ ਪਾਬੰਦੀ ਲਾਈ ਗਈ ਹੈ। ਹਿਮਾਚਲ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਡਰੈੱਸ ਕੋਡ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸੰਬੰਧੀ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਕਰਮਚਾਰੀਆਂ ਦਾ ਪਹਿਰਾਵਾ ਸਾਫ਼, ਸਾਦਾ ਅਤੇ ਪੇਸ਼ੇਵਰ ਹੋਣਾ ਚਾਹੀਦਾ ਹੈ। ਹੁਕਮ ਵਿੱਚ ਕਿਹਾ ਗਿਆ ਹੈ ਕਿ ਕੰਮ ਵਾਲੀ ਥਾਂ ‘ਤੇ ਅਨੁਸ਼ਾਸਨ, ਮਾਣ ਅਤੇ ਪੇਸ਼ੇਵਰ ਅਕਸ ਬਣਾਈ ਰੱਖਣਾ ਜ਼ਰੂਰੀ ਹੈ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦਿਆਂ ਪੁਰਸ਼ ਕਰਮਚਾਰੀਆਂ ਨੂੰ ਸ਼ਰਟ, ਪੈਂਟ ਅਤੇ ਟਰਾਊਜ਼ਰ ਵਰਗੇ ਫਾਰਮਲ ਕੱਪੜੇ ਪਹਿਨਣੇ ਪੈਣਗੇ। ਮਹਿਲਾ ਕਰਮਚਾਰੀਆਂ ਲਈ ਸਾੜੀਆਂ, ਸੂਟ, ਸਲਵਾਰ-ਕਮੀਜ਼ ਅਤੇ ਫਾਰਮਲ ਡ੍ਰੈੱਸ ਤੈਅ ਕੀਤੀ ਗਈ ਹੈ।
ਜੀਨਸ, ਟੀ-ਸ਼ਰਟਾਂ ਅਤੇ ਕੈਜ਼ੂਅਲ ਅਤੇ ਪਾਰਟੀ ਵੀਅਰ ਤੋਂ ਪਰਹੇਜ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਨੂੰ ਗੰਭੀਰ ਉਲੰਘਣਾ ਮੰਨਿਆ ਜਾਵੇਗਾ ਅਤੇ ਸਬੰਧਤ ਕਰਮਚਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗ ਮੁਖੀਆਂ ਅਤੇ ਬੋਰਡਾਂ/ ਕਾਰਪੋਰੇਸ਼ਨਾਂ ਨੂੰ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।
ਇਨ੍ਹਾਂ ਹੁਕਮਾਂ ਵਿੱਚ ਕਰਮਚਾਰੀਆਂ ਨੂੰ ਸੋਸ਼ਲ ਮੀਡੀਆ ‘ਤੇ ਅਨੁਸ਼ਾਸਨ ਬਣਾਈ ਰੱਖਣ ਦੀ ਵੀ ਲੋੜ ਹੈ। ਉਨ੍ਹਾਂ ਨੂੰ ਜਨਤਕ ਪਲੇਟਫਾਰਮਾਂ ‘ਤੇ ਨਿੱਜੀ ਵਿਚਾਰ ਪ੍ਰਗਟ ਨਾ ਕਰਨ ਜਾਂ ਸਰਕਾਰੀ ਨੀਤੀਆਂ ‘ਤੇ ਟਿੱਪਣੀ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਨੂੰ ਰਾਜਨੀਤਿਕ ਜਾਂ ਧਾਰਮਿਕ ਬਿਆਨਬਾਜ਼ੀ ਤੋਂ ਬਚਣ, ਬਿਨਾਂ ਇਜਾਜ਼ਤ ਦੇ ਕੋਈ ਵੀ ਸਰਕਾਰੀ ਜਾਣਕਾਰੀ ਜਾਂ ਦਸਤਾਵੇਜ਼ ਸਾਂਝਾ ਨਾ ਕਰਨ ਅਤੇ ਸਰਕਾਰ ਜਾਂ ਇਸ ਦੀਆਂ ਸੰਸਥਾਵਾਂ ਦੀ ਅਕਸ ਨੂੰ ਖਰਾਬ ਕਰਨ ਵਾਲੀਆਂ ਪੋਸਟਾਂ ਜਾਂ ਬਿਆਨ ਦੇਣ ਤੋਂ ਬਚਣ ਦੀ ਹਦਾਇਤ ਵੀ ਦਿੱਤੀ ਗਈ ਹੈ।
Newsline Express
