newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home ਮੁੱਖ ਪੰਨਾ ਪੰਜਾਬ ਨੇ ਨਾਬਾਰਡ ਦੇ 1022 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਦਿੱਤੀ ਤਰਜੀਹ : ਮੁੱਖ ਸਕੱਤਰ

ਪੰਜਾਬ ਨੇ ਨਾਬਾਰਡ ਦੇ 1022 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਦਿੱਤੀ ਤਰਜੀਹ : ਮੁੱਖ ਸਕੱਤਰ

by Newslineexpres@1

ਚੰਡੀਗੜ੍ਹ, 11 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸੂਬੇ ਵਿੱਚ ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਪੰਜਾਬ ਨੇ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ (ਆਰ.ਆਈ.ਡੀ.ਐਫ.) ਅਧੀਨ ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਸ਼ਟਰੀ ਬੈਂਕ (ਨਾਬਾਰਡ) ਦੇ 1,022 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਹੈ। ਨਾਬਾਰਡ ਤੋਂ ਫੰਡ ਪ੍ਰਾਪਤ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਉੱਚ-ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਸਕੱਤਰ ਨੇ ਦੱਸਿਆ ਕਿ ਇਹ ਪ੍ਰੋਜੈਕਟ ਚਾਲੂ ਵਿੱਤੀ ਸਾਲ ਦੌਰਾਨ ਪੇਂਡੂ ਇਲਾਕਿਆਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਉਣਗੇ।

ਪ੍ਰਗਤੀ ਅਧੀਨ ਆਰ.ਆਈ.ਡੀ.ਐਫ. ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸ਼੍ਰੀਮਤੀ ਮਹਾਜਨ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਨਾਬਾਰਡ ਤੋਂ ਪ੍ਰਾਪਤ ਫੰਡਾਂ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ ਅਤੇ ਇਨ੍ਹਾਂ ਪ੍ਰੋਜੈਕਟਾਂ ਦੇ ਅਮਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਸਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ। ਰਾਜ ਵਿੱਚ ਚੱਲ ਰਹੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜ਼ਿਕਰ ਕਰਦਿਆਂ ਨਾਬਾਰਡ, ਪੰਜਾਬ ਦੇ ਮੁੱਖ ਜਨਰਲ ਮੈਨੇਜਰ ਡਾ. ਰਾਜੀਵ ਸਿਵਾਚ ਨੇ ਦੱਸਿਆ ਕਿ ਆਰ.ਆਈ.ਡੀ.ਐਫ. ਤੋਂ 714.15 ਕਰੋੜ ਰੁਪਏ ਦੀ ਸਹਾਇਤਾ ਵਾਲੇ ਚਾਰ ਪ੍ਰੋਜੈਕਟਾਂ ਨੂੰ ਨਾਬਾਰਡ ਦੁਆਰਾ ਪਹਿਲਾਂ ਹੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ ਅਤੇ ਰਾਜ ਦੁਆਰਾ ਪੇਸ਼ ਕੀਤੇ ਗਏ ਦੋ ਹੋਰ ਪ੍ਰੋਜੈਕਟ ਪ੍ਰਵਾਨਗੀ ਦੀ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਕਿਹਾ ਕਿ ਰਾਜ ਦੀ ਚੰਗੀ ਕਾਰਗੁਜ਼ਾਰੀ ਨੂੰ ਧਿਆਨ ਵਿੱਚ ਰੱਖਦਿਆਂ, ਮੌਜੂਦਾ ਵਿੱਤੀ ਸਾਲ ਲਈ ਆਰ.ਆਈ.ਡੀ.ਐਫ-XXVII ਵਾਸਤੇ ਅਲਾਟਮੈਂਟ 500 ਕਰੋੜ ਰੁਪਏ ਤੋਂ ਵਧਾ ਕੇ 750 ਕਰੋੜ ਰੁਪਏ ਕਰ ਦਿੱਤੀ ਗਈ ਹੈ।

ਮੁੱਖ ਸਕੱਤਰ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ਅਤੇ ਵੱਖ-ਵੱਖ ਖੇਤਰਾਂ ਖਾਸ ਕਰਕੇ ਸਿੱਖਿਆ, ਸਿੰਚਾਈ, ਜਲ ਸਪਲਾਈ ਅਤੇ ਸੈਨੀਟੇਸ਼ਨ, ਜਨਤਕ ਕੰਮਾਂ (ਸੜਕਾਂ ਅਤੇ ਪੁਲਾਂ), ਸਿਹਤ, ਗੋਦਾਮਾਂ ਦੀ ਉਸਾਰੀ, ਸੋਲਰ ਵਾਟਰ ਪੰਪਿੰਗ ਯੂਨਿਟਾਂ ਦੀ ਸਥਾਪਨਾ, ਭੌਂਇ ਅਤੇ ਪਾਣੀ ਦੀ ਸੰਭਾਲ ਨੂੰ ਸਹੀ ਅਰਥਾਂ ਵਿੱਚ ਯਕੀਨੀ ਬਣਾਉਣ ਲਈ ਕਿਹਾ। ਉਂਨਾਂ ਦੱਸਿਆ ਕਿ ਰਾਜ ਨੇ ਚਾਲੂ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਆਰ.ਆਈ.ਡੀ.ਐਫ. ਅਧੀਨ 265.72 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਕੀਤੀ ਹੈ ਤੇ ਇਸ ਸਾਲ ਦੌਰਾਨ 560.2 ਕਰੋੜ ਰੁਪਏ ਦੇ ਮਿੱਥੇ ਲਾਭ ਪ੍ਰਾਪਤ ਕਰਨ ਦੀ ਉਮੀਦ ਜਤਾਈ। ਮੀਟਿੰਗ ਦੌਰਾਨ ਆਰਆਈਡੀਐਫ ਪ੍ਰਾਜੈਕਟਾਂ ਤੋਂ ਇਲਾਵਾ ਸੂਖਮ ਸਿੰਚਾਈ ਫੰਡ, ਵੇਅਰਹਾਸਿੰਗ ਬੁਨਿਆਦੀ ਢਾਂਚਾ ਫੰਡ, ਫੂਡ ਪ੍ਰੋਸੈਸਿੰਗ ਫੰਡ ਅਤੇ ਡੇਅਰੀ ਵਿਕਾਸ ਬੁਨਿਆਦੀ ਢਾਂਚਾ ਫੰਡਾਂ ਅਧੀਨ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ (ਜਲ ਸਰੋਤ), ਕੇ.ਏ.ਪੀ. ਸਿਨਹਾ (ਵਿੱਤ), ਕੇ. ਸਿਵਾ ਪ੍ਰਸਾਦ (ਸਹਿਕਾਰਤਾ), ਵਿਕਾਸ ਪ੍ਰਤਾਪ (ਪੀ.ਡਬਲਿਊ.ਡੀ), ਅਲੋਕ ਸ਼ੇਖਰ (ਸਿਹਤ ਅਤੇ ਮੈਡੀਕਲ ਸਿੱਖਿਆ), ਜਸਪ੍ਰੀਤ ਤਲਵਾੜ (ਜਲ ਸਪਲਾਈ ਅਤੇ ਸੈਨੀਟੇਸ਼ਨ) ਅਤੇ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਵੀ ਮੌਜੂਦ ਸਨ।

Related Articles

Leave a Comment