newslineexpres

Home International ???? ਸਮਾਣਾ ਦੇ ਨੌਜਵਾਨ ਦੀ ਅਮਰੀਕਾ ‘ਚ ਗੋਲੀ ਮਾਰ ਕੇ ਹੱਤਿਆ

???? ਸਮਾਣਾ ਦੇ ਨੌਜਵਾਨ ਦੀ ਅਮਰੀਕਾ ‘ਚ ਗੋਲੀ ਮਾਰ ਕੇ ਹੱਤਿਆ

by Newslineexpres@1

???? ਸਮਾਣਾ ਦੇ ਨੌਜਵਾਨ ਦੀ ਅਮਰੀਕਾ ‘ਚ ਗੋਲੀ ਮਾਰ ਕੇ ਹੱਤਿਆ

???? ਕੈਲੀਫੋਰਨੀਆ ਵਿੱਚ ਕਾਰ ਚਲਾਉਂਦੇ ਸਮੇਂ ਵਾਰਦਾਤ; ਕਰਜ਼ਾ ਲੈ ਕੇ ਵਿਦੇਸ਼ ਭੇਜੇ ਪੁੱਤ ਦੀ ਮੌਤ ਨਾਲ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਪਟਿਆਲਾ, 21 ਮਾਰਚ – ਨਿਊਜ਼ਲਾਈਨ ਐਕਸਪ੍ਰੈਸ –     ਪਟਿਆਲਾ ਜ਼ਿਲ੍ਹੇ ਦੇ ਸਮਾਣਾ ਨਜ਼ਦੀਕ ਪਿੰਡ ਫਤਿਹਪੁਰ ਦੇ 21 ਸਾਲਾ ਨੌਜਵਾਨ ਗੁਰਦਾਸ ਸਿੰਘ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਗੋਲੀ ਮਾਰ ਕੇ ਹੱਤਿਆ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ, ਇਹ ਵਾਰਦਾਤ 15 ਮਾਰਚ ਨੂੰ ਉਸ ਵੇਲੇ ਵਾਪਰੀ ਜਦੋਂ ਗੁਰਦਾਸ ਸਿੰਘ ਆਪਣੀ ਕਾਰ ਚਲਾ ਰਿਹਾ ਸੀ। ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਦਵਿੰਦਰ ਸਿੰਘ ਨੇ ਦੱਸਿਆ ਕਿ ਗੁਰਦਾਸ ਨੇ 2023 ਵਿੱਚ ਬਾਰ੍ਹਵੀਂ ਜਮਾਤ ਪਾਸ ਕਰਨ ਤੋਂ ਬਾਅਦ ਵਰਕ ਪਰਮਿਟ ‘ਤੇ ਅਮਰੀਕਾ ਰੁਖ ਕੀਤਾ ਸੀ। ਉਨ੍ਹਾਂ ਕਿਹਾ ਕਿ ਪੁੱਤ ਨੂੰ ਵਿਦੇਸ਼ ਭੇਜਣ ਲਈ ਉਨ੍ਹਾਂ ਨੇ ਲਗਭਗ 50 ਲੱਖ ਰੁਪਏ ਕਰਜ਼ਾ ਲਿਆ ਅਤੇ ਆਪਣੀ ਜ਼ਮੀਨ ਵੀ ਵੇਚਣੀ ਪਈ।
ਇਸ ਘਟਨਾ ਦੀ ਜਾਣਕਾਰੀ ਪਰਿਵਾਰ ਨੂੰ ਦਵਿੰਦਰ ਸਿੰਘ ਦੇ ਭਰਾ ਦੀਪਕ ਸਿੰਘ ਵੱਲੋਂ ਦਿੱਤੀ ਗਈ, ਜੋ ਖੁਦ ਵੀ ਕੈਲੀਫੋਰਨੀਆ ਵਿੱਚ ਰਹਿੰਦਾ ਹੈ।
ਪਰਿਵਾਰ ਨੇ ਭਾਰਤ ਸਰਕਾਰ ਅਤੇ ਅਮਰੀਕੀ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਉਣ, ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਅਤੇ ਮ੍ਰਿਤਕ ਦੀ ਲਾਸ਼ ਨੂੰ ਜਲਦ ਤੋਂ ਜਲਦ ਭਾਰਤ ਭੇਜਣ ਲਈ ਮਦਦ ਦੀ ਅਪੀਲ ਕੀਤੀ ਹੈ।
*Newsline Express*

Related Articles

Leave a Comment