newslineexpres

Joe Rogan Podcasts You Must Listen
Home ਮੁੱਖ ਪੰਨਾ ਤਰਨ ਤਾਰਨ ਜ਼ਿਲ੍ਹੇ ਵਿੱਚ ਪਿਛਲੇ 24 ਘੰਟੇ ਦੌਰਾਨ ਭਾਰੀ ਮੀਂਹ ਕਾਰਨ ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਤਰਨ ਤਾਰਨ ਜ਼ਿਲ੍ਹੇ ਵਿੱਚ ਪਿਛਲੇ 24 ਘੰਟੇ ਦੌਰਾਨ ਭਾਰੀ ਮੀਂਹ ਕਾਰਨ ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

by Newslineexpres@1

ਚੰਡੀਗੜ੍ਹ, 11 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਭਾਰੀ ਮੀਂਹ ਕਾਰਨ ਕਸੂਰ ਨਾਲੇ ਵਿੱਚ ਹੜ੍ਹ ਆਉਣ ਕਾਰਨ ਨੇੜਲੇ ਪਿੰਡਾਂ ਵਿੱਚ ਪਾਣੀ ਖੜ੍ਹ ਜਾਣ ਕਾਰਨ ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸੇ ਦੌਰਾਨ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਅਤੇ ਇਸ ਦੇ ਡਰੇਨਜ਼ ਵਿੰਗ ਦੇ ਸੀਨੀਅਰ ਅਧਿਕਾਰੀਆਂ ਦੀ ਉਚ ਪੱਧਰੀ ਟੀਮ ਨੂੰ ਤੁਰੰਤ ਮੌਕੇ ’ਤੇ ਭੇਜ ਕੇ ਪੱਟੀ ਤਹਿਸੀਲ ਦੇ ਖੇਮਕਰਨ ਖੇਤਰ ਦੇ ਕੁਝ ਪਿੰਡਾਂ ਵਿੱਚ ਲੋੜੀਂਦੀ ਮਸ਼ੀਨਰੀ ਅਤੇ ਵਿਭਾਗੀ ਅਮਲੇ ਦੀਆਂ ਸੇਵਾਵਾਂ ਲੈਂਦੇ ਹੋਏ ਤੁਰੰਤ ਪਾਣੀ ਦੀ ਨਿਕਾਸੀ ਕੀਤੀ ਜਾਵੇ। ਉਨ੍ਹਾਂ ਨੇ ਟੀਮ ਨੂੰ ਇਹ ਵੀ ਹਦਾਇਤ ਦਿੱਤੀ ਕਿ ਨਾਜ਼ੁਕ ਖੇਤਰਾਂ ਵਿੱਚ ਪਹਿਲ ਦੇ ਆਧਾਰ ’ਤੇ ਹੜ੍ਹ ਰੱਖਿਆ ਕਾਰਜਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਜੇਕਰ ਆਉਣ ਵਾਲੇ ਦਿਨਾਂ ਵਿੱਚ ਇਸ ਖੇਤਰ ਵਿੱਚ ਲਗਾਤਾਰ ਮੀਂਹ ਪੈਂਦਾ ਹੈ ਤਾਂ ਅਜਿਹੀਆਂ ਘਟਨਾਵਾਂ ਨੂੰ ਮੁੜ ਵਾਪਰਨ ਤੋਂ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਰਾਹਤ ਅਤੇ ਮੁੜ ਵਸੇਬਾ ਦੀਆਂ ਟੀਮਾਂ ਨੂੰ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ।

Related Articles

Leave a Comment