Skip to main content

newslineexpres

Joe Rogan Podcasts You Must Listen
Home Chandigarh ???? ਬਾਡੀ ਬਿਲਡਰ Varinder Ghuman ਦੀ ਮੌਤ ਮਾਮਲੇ ‘ਚ Fortis ਹਸਪਤਾਲ ਦੇ 4 ਡਾਕਟਰਾਂ ਖਿਲਾਫ਼ FIR ਦਰਜ

???? ਬਾਡੀ ਬਿਲਡਰ Varinder Ghuman ਦੀ ਮੌਤ ਮਾਮਲੇ ‘ਚ Fortis ਹਸਪਤਾਲ ਦੇ 4 ਡਾਕਟਰਾਂ ਖਿਲਾਫ਼ FIR ਦਰਜ

by Newslineexpres@1

???? ਬਾਡੀ ਬਿਲਡਰ Varinder Ghuman ਦੀ ਮੌਤ ਮਾਮਲੇ ‘ਚ Fortis ਹਸਪਤਾਲ ਦੇ 4 ਡਾਕਟਰਾਂ ਖਿਲਾਫ਼ FIR ਦਰਜ

ਮੋਹਾਲੀ, 21 ਮਾਰਚ – ਨਿਊਜ਼ਲਾਈਨ ਐਕਸਪ੍ਰੈਸ –         ਪੰਜਾਬ ਦੇ ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਫੋਰਟਿਸ ਹਸਪਤਾਲ ਦੇ 4 ਡਾਕਟਰਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਫੋਰਟਿਸ ਹਸਪਤਾਲ ਦੇ ਡਾਕਟਰਾਂ ਵਿਰੁੱਧ ਬੀਐਨਐਸ ਦੀ ਧਾਰਾ 106(1) ਦੇ ਤਹਿਤ ਲਾਪਰਵਾਹੀ ਲਈ ਮਾਮਲਾ ਦਰਜ ਕੀਤਾ ਗਿਆ ਹੈ। ਐਫਆਈਆਰ ਵਿੱਚ ਫੋਰਟਿਸ ਐਸਕਾਰਟਸ ਹਸਪਤਾਲ ਦੇ ਆਰਥੋਪੈਡਿਕ ਸਰਜਨ ਡਾ. ਤਾਪਿਸ਼ ਸ਼ੁਕਲਾ, ਕੰਸਲਟੈਂਟ ਅਨੱਸਥੀਸੀਆ ਡਾ. ਅਲਕਾ ਤਿਵਾੜੀ, ਅਨੱਸਥੀਸੀਆ ਵਿਭਾਗ ਦੇ ਮੁਖੀ ਡਾ. ਰਾਜੇਂਦਰ ਕੌਰ ਅਤੇ ਕੰਸਲਟੈਂਟ ਕਾਰਡੀਓਲੋਜੀ ਵਿਭਾਗ ਡਾ. ਅਰੁਣ ਕੁਮਾਰ ਚੋਪੜਾ ਦੇ ਨਾਮ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਵਰਿੰਦਰ ਘੁੰਮਣ ਦੀ 9 ਅਕਤੂਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਪਰੰਤ, ਘੁੰਮਣ ਦੇ ਪਰਿਵਾਰ ਨੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਸੀ ਅਤੇ ਹਸਪਤਾਲ ‘ਤੇ ਇਲਾਜ ਦੌਰਾਨ ਲਾਪਰਵਾਹੀ ਦੇ ਇਲਜ਼ਾਮ ਲਾਏ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਪ੍ਰੇਸ਼ਨ ਤੋਂ ਬਾਅਦ ਲਾਸ਼ ਦੀ ਹਾਲਤ ਸ਼ੱਕੀ ਸੀ। ਮ੍ਰਿਤਕ ਦੇਹ ਸਿਰ ਤੋਂ ਮੋਢੇ ਤੱਕ ਕਾਲੀ ਅਤੇ ਨੀਲੀ ਪੈ ਗਈ ਸੀ, ਜਿਸ ਕਾਰਨ ਸਵਾਲ ਖੜ੍ਹੇ ਹੋ ਗਏ ਸਨ।
ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਜਾਂਚ ਟੀਮ (SIT) ਜਿਸ ਵਿੱਚ ਮਾਹਰ ਡਾਕਟਰ ਸ਼ਾਮਲ ਸਨ, ਵਰਿੰਦਰ ਘੁੰਮਣ ਦੀ ਮੌਤ ਦੀ ਜਾਂਚ ਕਰ ਰਹੀ ਸੀ। ਪਿਛਲੇ ਮਹੀਨੇ, SIT ਨੇ ਆਪਣੀ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ ਵਰਿੰਦਰ ਘੁੰਮਣ ਦੀ ਮੌਤ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਸੀ। ਆਪ੍ਰੇਸ਼ਨ ਦੌਰਾਨ ਕਿਸੇ ਵੀ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ ਗਈ।

Newsline Express

Related Articles

Leave a Comment