Skip to main content

newslineexpres

Breaking News
Joe Rogan Podcasts You Must Listen
Home Education ???? ਨੌਜਵਾਨਾਂ ਲਈ ਪ੍ਰੇਰਣਾ ਬਣਿਆ ਸ਼ਹੀਦੀ ਦਿਹਾੜਾ

???? ਨੌਜਵਾਨਾਂ ਲਈ ਪ੍ਰੇਰਣਾ ਬਣਿਆ ਸ਼ਹੀਦੀ ਦਿਹਾੜਾ

by Newslineexpres@1

???? ਨੌਜਵਾਨਾਂ ਲਈ ਪ੍ਰੇਰਣਾ ਬਣਿਆ ਸ਼ਹੀਦੀ ਦਿਹਾੜਾ

???? ਵੀਰ ਹਕੀਕਤ ਰਾਏ ਸਕੂਲ ਵਿੱਚ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਸਮਾਗਮ

ਪਟਿਆਲਾ, 23 ਮਾਰਚ – ਨਿਊਜ਼ਲਾਈਨ ਐਕਸਪ੍ਰੈਸ –     ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸਕੈਂਡਰੀ ਸਕੂਲ ਪਟਿਆਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਦਿਨ ਮਨਾਇਆ ਗਿਆ। ਇਹ ਦਿਹਾੜਾ ਸਿਰਫ਼ ਇੱਕ ਰਸਮੀ ਸਮਾਗਮ ਨਹੀਂ ਰਿਹਾ, ਬਲਕਿ ਇਹ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਬਣ ਕੇ ਸਾਹਮਣੇ ਆਇਆ।
ਸਕੂਲ ਕੈਂਪਸ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਨੂੰ ਫੁੱਲ-ਮਾਲਾ ਭੇਟ ਕਰਦੇ ਹੋਏ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਦੇਸ਼ ਭਗਤੀ ਦੇ ਗੀਤਾਂ ਅਤੇ ਜੋਸ਼ ਭਰੇ ਨਾਅਰਿਆਂ ਨਾਲ ਮਾਹੌਲ ਦੇਸ਼ ਪ੍ਰੇਮ ਨਾਲ ਗੂੰਜ ਉਠਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦ ਭਗਤ ਸਿੰਘ ਸਿਰਫ਼ ਇਤਿਹਾਸ ਦਾ ਹਿੱਸਾ ਨਹੀਂ, ਸਗੋਂ ਉਹ ਇੱਕ ਸੋਚ ਹਨ, ਇੱਕ ਜਜ਼ਬਾ ਹਨ, ਜੋ ਅੱਜ ਵੀ ਹਰ ਨੌਜਵਾਨ ਨੂੰ ਸੱਚ ਅਤੇ ਹਿੰਮਤ ਦੇ ਰਾਹ ‘ਤੇ ਤੁਰਨ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਉਤੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਨਾਲ ਨਾਲ ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਲਾਭ ਤੋਂ ਉੱਪਰ ਉੱਠ ਕੇ ਸਮਾਜ ਅਤੇ ਦੇਸ਼ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਐਨ.ਐਸ.ਐਸ. ਵਿਭਾਗ ਦੇ ਵਿਦਿਆਰਥੀਆਂ ਨੇ ਵੀ ਸਰਗਰਮ ਭੂਮਿਕਾ ਨਿਭਾਈ ਅਤੇ ਦੇਸ਼ ਭਗਤੀ ਨਾਲ ਭਰਪੂਰ ਪ੍ਰਸਤੁਤੀਆਂ ਪੇਸ਼ ਕੀਤੀਆਂ।
ਸਮਾਗਮ ਦੇ ਅੰਤ ਵਿੱਚ ਸਭ ਨੇ ਇਕਸੁਰ ਹੋ ਕੇ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਦੇਸ਼ ਸੇਵਾ ਦਾ ਸੰਕਲਪ ਲਿਆ।
Newsline Express

Related Articles

Leave a Comment