newslineexpres

Home ਪੰਜਾਬ DM ਰੰਧਾਵਾ ਖੁਦਕੁਸ਼ੀ ਕੇਸ – ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

DM ਰੰਧਾਵਾ ਖੁਦਕੁਸ਼ੀ ਕੇਸ – ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

by Newslineexpres@1

ਚੰਡੀਗੜ, 23 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਬਹੁਚਰਚਿਤ ਰੰਧਾਵਾ ਆਤਮਹੱਤਿਆ ਮਾਮਲੇ ਵਿੱਚ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਪੁਲਿਸ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਇਸ ਕਾਰਵਾਈ ਤੋਂ ਬਾਅਦ ਸੂਬੇ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਵੇਅਰਹਾਊਸ ਤਰਨ ਤਾਰਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਕੇਸ ਵਿੱਚ ਨਾਮਜ਼ਦ ਕੀਤੇ ਗਏ ਪੱਟੀ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਪੁਲੀਸ ਨੇ ਅੱਜ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ।

Related Articles

Leave a Comment