Skip to main content

newslineexpres

Breaking News
🚩 ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ‘ਅਭਿਉਦਯ-2026’ 21 ਨਵੰਬਰ ਨੂੰ 🚩 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ 🚩 ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵੱਲੋਂ ਰਾਜੀਵ ਗਾਂਧੀ ਯੂਨੀਵਰਸਿਟੀ ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ ‘ਸਵੈ-ਗਣਨਾ’ ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ 🚩 ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ :  ਏ ਡੀ ਸੀ 🚩 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ HDB ਫਾਇਨੈਸ਼ੀਅਲ ਸਰਵਿਸ ਅਤੇ ਐਂਬਰ ਐਟਰਪ੍ਰਾਈਜ਼ ਦਾ ਪਲੇਸਮੈਂਟ ਕੈਂਪ 20 ਨਵੰਬਰ ਨੂੰ 🚩 ਰਾਜਪੁਰਾ ’ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਕੰਬੋਜ 8 ਕੌਂਸਲਰਾਂ ਸਮੇਤ ਭਾਜਪਾ ’ਚ ਸ਼ਾਮਲ
Joe Rogan Podcasts You Must Listen
Home AAP ???? ਹਰਪਾਲ ਜੁਨੇਜਾ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

???? ਹਰਪਾਲ ਜੁਨੇਜਾ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

by Newslineexpres@1

???? ਹਰਪਾਲ ਜੁਨੇਜਾ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ
???? 2027 ਵਿੱਚ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ : ਜੁਨੇਜਾ

ਨਵੀਂ ਦਿੱਲੀ, 23 ਮਾਰਚ – ਨਿਊਜ਼ਲਾਈਨ ਐਕਸਪ੍ਰੈਸ –             ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਲਈ ਧੰਨਵਾਦ ਪ੍ਰਗਟ ਕਰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ। ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਮੁਲਾਕਾਤ ਦੌਰਾਨ ਚੇਅਰਮੈਨ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਦਾ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦੇ ਆਧਾਰ ‘ਤੇ 2027 ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।
ਇਸ ਦੌਰਾਨ ਚੇਅਰਮੈਨ ਨੇ ਪਾਰਟੀ ਵੱਲੋਂ ਦਿੱਤੀ ਗਈ ਡਿਊਟੀ ਸਬੰਧੀ ਰਿਪੋਰਟ ਵੀ ਪੇਸ਼ ਕੀਤੀ ਅਤੇ ਪੀ.ਆਰ.ਟੀ.ਸੀ. ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ
ਪੀਆਰਟੀਸੀ ਦੀ ਆਮਦਨ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਲਗਭਗ 57 ਪ੍ਰਤੀਸ਼ਤ ਵਾਧੇ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।
ਜਨਤਕ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੁੱਲ 659 ਨਵੀਆਂ ਬੱਸਾਂ ਪੀਆਰਟੀਸੀ ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ ਅਤੇ ਵੱਖ ਕੈਟਾਗਰੀਆਂ ਰਾਹੀਂ ਨਵੇਂ ਕਰਮਚਾਰੀਆਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ ਇਸ ਤੋਂ ਇਲਾਵਾ ਟਿਕਟ ਕੁਲੈਕਸ਼ਨ ਵਿੱਚ ਪਾਰਦਰਸ਼ਤਾ ਵਧਾਉਣ ਲਈ 2200 ਆਟੋਮੈਟਿਕ ਫੇਅਰ ਕੁਲੈਕਸ਼ਨ ਅਤੇ ਆਨਲਾਈਨ ਟਿਕਟਿੰਗ ਮਸ਼ੀਨਾਂ ਖਰੀਦਣ ਦੀ ਯੋਜਨਾ ਹੈ।
ਮੁਫ਼ਤ ਸਫਰ ਸਕੀਮ ਤਹਿਤ ਹੁਣ ਤੱਕ 34.53 ਕਰੋੜ ਮਹਿਲਾਵਾਂ ਲਾਭ ਪ੍ਰਾਪਤ ਕਰ ਚੁੱਕੀਆਂ ਹਨ।
ਪੀਆਰਟੀਸੀ ਮੁੱਖ ਦਫਤਰ ਅਤੇ ਸਮੂਹ ਡਿਪੂਆਂ ਵਿੱਚ ਸੋਲਰ ਪਲਾਂਟ ਲਗਾਏ ਜਾਣੇ ਹਨ ਜਿਸ ਨਾਲ ਸਾਲਾਨਾ ਲਗਭਗ 97 ਲੱਖ ਰੁਪਏ ਦੀ ਬਚਤ ਹੋਵੇਗੀ ਅਤੇ ਪੀਆਰਟੀਸੀ ਦੀ ਆਮਦਨ ਵਧਾਉਣ ਲਈ ਤਿੰਨ ਸਥਾਨਾਂ ‘ਤੇ ਰਿਟੇਲ ਪੈਟਰੋਲੀਅਮ ਆਊਟਲੈੱਟ ਸਥਾਪਿਤ ਕੀਤੇ ਜਾ ਰਹੇ ਹਨ।
ਬਠਿੰਡਾ ਡਿਪੂ ਅਧੀਨ ਦੋਲਾ ਵਿਖੇ ਨਵਾਂ ਸਬ-ਡਿਪੂ ਤਿਆਰ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਪੀ.ਪੀ.ਪੀ ਮੋਡ ਅਤੇ ਐਨ.ਜੀ.ਓ. ਦੇ ਸਹਿਯੋਗ ਨਾਲ ਆਧੁਨਿਕ ਸਹੂਲਤਾਂ ਵਾਲੇ ਨਵੇਂ ਬੱਸ ਸਟੈਂਡਾਂ ਦੀ ਉਸਾਰੀ ਕੀਤੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਚੇਅਰਮੈਨ ਜੁਨੇਜਾ ਦੀ ਇਮਾਨਦਾਰੀ ਅਤੇ ਲਗਨ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Newsline Express

Related Articles

Leave a Comment