Skip to main content

newslineexpres

Home AAP ???? ਮੇਅਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਦੇ ਦਰਸ਼ਨਾਂ ਲਈ ਬੱਸ ਕੀਤੀ  ਰਵਾਨਾ

???? ਮੇਅਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਦੇ ਦਰਸ਼ਨਾਂ ਲਈ ਬੱਸ ਕੀਤੀ  ਰਵਾਨਾ

by Newslineexpres@1

???? ਮੇਅਰ ਕੁੰਦਨ ਗੋਗੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਦੇ ਦਰਸ਼ਨਾਂ ਲਈ ਬੱਸ ਕੀਤੀ  ਰਵਾਨਾ
???? ਕਿਸੇ ਕਾਰਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹੇ ਲੋਕਾਂ ਲਈ ਵਰਦਾਨ ਸਾਬਤ ਹੋਈ ਸਕੀਮ : ਮੇਅਰ ਗੋਗੀਆ

ਪਟਿਆਲਾ, 23 ਮਾਰਚ: ਨਿਊਜ਼ਲਾਈਨ ਐਕਸਪ੍ਰੈਸ  –           ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਤਹਿਤ ਅੱਜ ਬਡੂੰਗਰ, ਗੁਰੂ ਨਾਨਕ ਨਗਰ ਵਾਰਡ ਨੰਬਰ 54 ਤੋਂ ਯਾਤਰੀਆਂ ਦੀ ਬੱਸ ਨੂੰ ਰਵਾਨਾ ਕੀਤਾ।
ਗੋਗੀਆ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ, ਵਾਹਘਾ ਬਾਰਡਰ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਏਗੀ।
ਇਸ ਮੌਕੇ ਕੌਂਸਲਰ ਜਗਮੋਹਨ ਸਿੰਘ, ਬਲਾਕ ਪ੍ਰਧਾਨ ਅਸ਼ੋਕ ਬਿੱਟੂ, ਗੁਰਮੇਲ ਸਿੰਘ ਭੱਟੀ, ਦਰਸ਼ਨ ਸਿੰਘ, ਅਮਰੀਕ ਸਿੰਘ, ਪਬਲਿਕ ਹੈਲਪ ਫਾਊਂਡੇਸ਼ਨ ਤੋਂ ਰਵਿੰਦਰ ਸਿੰਘ ਰਵੀ ਤੇ ਸਤੀਸ਼ ਕੁਮਾਰ ਵੀ ਹਾਜ਼ਰ ਸਨ।

ਮੇਅਰ ਗੋਗੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ਵਿੱਚ ਵਿਲੱਖਣ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਹੇਠ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਕਰਕੇ ਪੂਰਨ ਪਾਰਦਰਸ਼ਤਾ ਅਪਣਾਈ ਗਈ ਹੈ।
ਕੁੰਦਨ ਗੋਗੀਆ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ ਜਿਸ ਕਰਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਵੀ ਵੰਡਿਆ ਜਾਵੇਗਾ ਅਤੇ ਜਿਹੜੇ ਲੋਕ ਕਿਸੇ ਕਾਰਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਲੋਕਾਂ ਲਈ ਇਹ ਸਕੀਮ ਵਰਦਾਨ ਸਾਬਤ ਹੋਵੇਗੀ।


ਮੇਅਰ ਨੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੌਰਾਨ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਬੇਨਤੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਸਮਾਜਿਕ ਤੇ ਧਾਰਮਿਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।
ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਮੇਅਰ ਕੁੰਦਨ ਗੋਗੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ।

Newsline Express

Related Articles

Leave a Comment