???? ਪੰਜਾਬ ਵਿੱਚ FIR ਡਾਊਨਲੋਡ ਕਰਨ ‘ਤੇ 80 ਰੁ: ਫੀਸ ਲੈਣ ਦਾ ਫੈਸਲਾ ਵਾਪਸ, ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ਚੰਡੀਗੜ੍ਹ, 26 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਸਰਕਾਰ ਨੇ ਪੰਜਾਬ ਪੁਲਿਸ ਦੀ ਵੈੱਬਸਾਈਟ ਤੋਂ FIR ਡਾਊਨਲੋਡ ਕਰਨ ਲਈ 80 ਰੁਪਏ ਵਸੂਲਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਸਰਕਾਰ ਨੇ ਪਹਿਲਾਂ ਵਾਲਾ ਨੋਟੀਫਿਕੇਸ਼ਨ ਵੀ ਰੱਦ ਕਰ ਦਿੱਤਾ ਹੈ ਅਤੇ ਨਵੇਂ ਆਦੇਸ਼ ਜਾਰੀ ਕੀਤੇ ਹਨ। ਪਹਿਲਾਂ, ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚਿਆ ਸੀ। ਵਕੀਲਾਂ ਨੇ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ।ਸਰਕਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਐਫਆਈਆਰ ਡਾਊਨਲੋਡ ਕਰਨ ਦੀ ਫੀਸ ਵਾਪਸ ਲੈ ਲਈ ਗਈ ਹੈ। ਪੰਜਾਬ ਸਰਕਾਰ ਦੇ ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ ਦੇ ਹੁਕਮ ਅਨੁਸਾਰ, ਸਾਂਝ ਪੋਰਟਲ ਤੋਂ ਐਫਆਈਆਰ ਡਾਊਨਲੋਡ ਕਰਨ ਲਈ ਕੋਈ ਫੀਸ ਨਹੀਂ ਲਈ ਜਾਵੇਗੀ।
ਇਸੇ ਤਰ੍ਹਾਂ, ਸਾਂਝ ਕੇਂਦਰਾਂ ਤੋਂ ਐਫਆਈਆਰ ਦੀਆਂ ਕਾਪੀਆਂ ਪ੍ਰਾਪਤ ਕਰਨ ਲਈ ਬਿਨੈਕਾਰਾਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਸੇਵਾ ਲਈ ਪਹਿਲਾਂ ਲਗਾਈ ਗਈ ₹80 ਦੀ ਸੇਵਾ ਫੀਸ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਈ ਗਈ ਹੈ।
Newsline Express
