Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Chandigarh ????ਪੰਜਾਬ ‘ਚ 1 IAS ਤੇ 8 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ

????ਪੰਜਾਬ ‘ਚ 1 IAS ਤੇ 8 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ

by Newslineexpres@1

????ਪੰਜਾਬ ‘ਚ 1 IAS ਤੇ 8 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ

ਚੰਡੀਗੜ੍ਹ, 26 ਮਾਰਚ – ਨਿਊਜ਼ਲਾਈਨ ਐਕਸਪ੍ਰੈਸ –           ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 1 ਆਈਏਐੱਸ ਤੇ 8 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਇਹ ਕਦਮ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਗਿਆ ਹੈ। ਨਵੇਂ ਹੁਕਮਾਂ ਮੁਤਾਬਕ ਬਾਘਾ ਪੁਰਾਣਾ ਦੇ ਐਸਡੀਐਮ ਬਵਨਦੀਪ ਸਿੰਘ ਬਾਲੀਆਂ ਪੀਸੀਐਸ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਅਮਰੀਕ ਸਿੰਘ ਪੀਸੀਐਸ ਨਵੇਂ ਐਸਡੀਐਮ ਹੋਣਗੇ। ਇਸੇ ਤਰ੍ਹਾਂ ਬਵਨਦੀਪ ਸਿੰਘ ਬਾਲੀਆਂ ਨੂੰ ਹੁਣ ਮੁੱਖ ਮੰਤਰੀ ਖੇਤੀਬਾੜੀ ਅਧਿਕਾਰੀ ਫਾਜ਼ਿਲਕਾ ਨਿਯੁਕਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਹੁਣੇ ਜਿਹੇ ਬਾਘਾਪੁਰਾਣਾ ਦੇ SDM ਨੇ ਬਵਨਦੀਪ ਸਿੰਘ ਬਾਲੀਆਂ ਨੇ ਬਲਾਕ ਕਮੇਟੀ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਦੌਰਾਨ ਦਬਾਅ ਬਾਰੇ ਗੱਲ ਕੀਤੀ ਸੀ ਅਤੇ ਹਾਈ ਕੋਰਟ ਨੇ ਉਨ੍ਹਾਂ ਨੂੰ ਤਲਬ ਵੀ ਕੀਤਾ ਸੀ। ਉਨ੍ਹਾਂ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਿਮਲ ਸੇਤੀਆ ਵਿਰੁੱਧ ਪੰਜਾਬ ਦੇ ਮੁੱਖ ਸਕੱਤਰ ਸ਼ਿਕਾਇਤ ਲਿਖੀ ਸੀ। । ਹੁਣ ਉਨ੍ਹਾਂ ਦਾ ਤਬਾਦਲਾ ਫਾਜ਼ਿਲਕਾ ਕਰ ਦਿੱਤਾ ਗਿਆ ਹੈ। ਬਵਨਦੀਪ ਸਿੰਘ ਬਾਲੀਆਂ ਨੂੰ ਹੁਣ ਮੁੱਖ ਮੰਤਰੀ ਖੇਤੀਬਾੜੀ ਅਧਿਕਾਰੀ ਫਾਜ਼ਿਲਕਾ ਨਿਯੁਕਤ ਕੀਤਾ ਗਿਆ ਹੈ।

Newsline Express

Related Articles

Leave a Comment