newslineexpres

Breaking News
🚩 ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ-ਸਿਹਤ ਮੰਤਰੀ 🚩 ਪ੍ਰਸਿੱਧ ਅਮਰੀਕੀ ਅਟਾਰਨੀ ਜਸਪ੍ਰੀਤ ਸਿੰਘ ਗਿੱਲ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦਾ ਐਲਾਨ 🚩 ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਜਾਰੀ ਸੋਧੇ ਸ਼ਡਿਊਲ ਮੁਤਾਬਕ ਸਾਰੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ : ਡਾ. ਹਿਮਾਂਸ਼ੂ ਅਗਰਵਾਲ 🚩 ਹਾਰ ਜਾਂ ਫੇਲ ਹੋਣ ਦਾ ਡਰ ਮਨ ‘ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ : ਡਾ. ਹਿਮਾਂਸ਼ੂ ਅਗਰਵਾਲ 🚩 ADC ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਸੌਂਪੀਆਂ ਵੱਖ-ਵੱਖ ਜ਼ਿੰਮੇਵਾਰੀਆਂ 🚩 ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
Joe Rogan Podcasts You Must Listen
Home AAP ???? ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਹੋਇਆ ਕੈਸ਼ਲੈੱਸ

???? ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਹੋਇਆ ਕੈਸ਼ਲੈੱਸ

by Newslineexpres@1

???? ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਹੋਇਆ ਕੈਸ਼ਲੈੱਸ
???? ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 26 ਮਾਰਚ – ਨਿਊਜ਼ਲਾਈਨ ਐਕਸਪ੍ਰੈਸ –         ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ।
ਲਾਭਪਾਤਰੀ ਸੁਖਪਾਲ ਕੌਰ (37), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ ‘ਐਓਰਟਿਕ ਡਿਸੈਕਸ਼ਨ’ ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ 4 ਲੱਖ ਰੁਪਏ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ।
ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਰੁਪਏ 10 ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕੀਤੀ ਗਈ।
ਪਰਿਵਾਰ ਦੇ ਇੱਕ ਮੈਂਬਰ ਨੇ ਦੱਸਿਆ, “ਸਭ ਕੁਝ ਬਹੁਤ ਤੇਜ਼ੀ ਨਾਲ ਹੋਇਆ। ਸਾਨੂੰ ਦੱਸਿਆ ਗਿਆ ਸੀ ਕਿ ਸਥਿਤੀ ਗੰਭੀਰ ਹੈ ਅਤੇ ਤੁਰੰਤ ਸਰਜਰੀ ਦੀ ਲੋੜ ਹੈ। ਇੰਨੀ ਵੱਡੀ ਰਕਮ ਦਾ ਤੁਰੰਤ ਪ੍ਰਬੰਧ ਕਰਨਾ ਸੰਭਵ ਨਹੀਂ ਸੀ। ਸਿਹਤ ਕਾਰਡ ਨੇ ਇਹ ਯਕੀਨੀ ਬਣਾਇਆ ਕਿ ਇਲਾਜ ਵਿੱਚ ਕੋਈ ਦੇਰੀ ਨਾ ਹੋਵੇ।”
ਇਸ ਕੇਸ ਦੇ ਡਾਕਟਰੀ ਪਹਿਲੂ ‘ਤੇ ਚਾਨਣਾ ਪਾਉਂਦੇ ਹੋਏ ਪੀ.ਜੀ.ਆਈ. ਚੰਡੀਗੜ੍ਹ ਦੇ ਡਾ. ਸਚਿਨ ਮਹਾਜਨ ਨੇ ਕਿਹਾ, “ਐਓਰਟਿਕ ਡਿਸੈਕਸ਼ਨ ਇੱਕ ਨਾਜ਼ੁਕ ਸਥਿਤੀ ਹੈ ਜਿਸ ਵਿੱਚ ਤੁਰੰਤ ਸਰਜਰੀ ਦੀ ਲੋੜ ਹੁੰਦੀ ਹੈ। ਅਜਿਹੇ ਮਾਮਲਿਆਂ ਵਿੱਚ ਮਾਮੂਲੀ ਦੇਰੀ ਵੀ ਖਤਰਾ ਵਧਾ ਸਕਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਦੀ ਵੈਰੀਫਿਕੇਸ਼ਨ ਤੋਂ ਬਾਅਦ, ਅਸੀਂ ਵਿੱਤੀ ਮਨਜ਼ੂਰੀਆਂ ਦੀ ਉਡੀਕ ਕੀਤੇ ਬਿਨਾਂ ਅੱਗੇ ਵਧਣ ਦੇ ਯੋਗ ਹੋਏ। ਇਹ ਦਿਲ ਦੇ ਉੱਚ-ਜੋਖਮ ਵਾਲੇ ਮਾਮਲਿਆਂ ਵਿੱਚ ਸਮੇਂ ਸਿਰ ਅਤੇ ਨਿਰਵਿਘਨ ਇਲਾਜ ਯਕੀਨੀ ਬਣਾਉਂਦਾ ਹੈ।”
ਸਰਕਾਰ ਦੀ ਪਹੁੰਚ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸੁਖਪਾਲ ਕੌਰ ਵਰਗੇ ਨਾਜ਼ੁਕ ਮੋੜ ‘ਤੇ ਇੱਕ ਕੀਮਤੀ ਜਾਨ ਬਚਾਉਣ ਦੇ ਯੋਗ ਹੋਣਾ ਬੇਹੱਦ ਸੰਤੁਸ਼ਟੀ ਦਿੰਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਜ਼ਮੀਨੀ ਪੱਧਰ ‘ਤੇ ਅਸਲ ਪ੍ਰਭਾਵ ਪਾ ਰਹੀ ਹੈ, ਜਿੱਥੇ ਪਰਿਵਾਰ ਫੰਡਾਂ ਦੇ ਪ੍ਰਬੰਧ ਦੀ ਚਿੰਤਾ ਕੀਤੇ ਬਿਨਾਂ ਤੁਰੰਤ ਇਲਾਜ ਕਰਵਾਉਣ ਦੇ ਸਮਰੱਥ ਹਨ।”
ਲੱਖਾਂ ਪਰਿਵਾਰਾਂ ਦੇ ਕਵਰ ਹੋਣ ਅਤੇ ਰਾਜ ਭਰ ਵਿੱਚ ਮਹਿੰਗੇ ਇਲਾਜ ਮੁਹੱਈਆ ਕਰਵਾਏ ਜਾਣ ਨਾਲ, ਇਹ ਸਕੀਮ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਮਜ਼ਬੂਤ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲਗਾਤਾਰ ਵਸਨੀਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਦੇ ਲਾਭ ਲੈਣ ਲਈ ਨਿਰਧਾਰਤ ਕੇਂਦਰਾਂ ‘ਤੇ ਆਪਣਾ ਸਿਹਤ ਕਾਰਡ ਬਣਵਾਉਣ।
*Newsline Express*

Related Articles

Leave a Comment