???? ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ : ਸੰਜੀਵ ਅਰੋੜਾ
???? ਉਦਯੋਗ ਮੰਤਰੀ ਅਰੋੜਾ ਵੱਲੋਂ ਘਨੌਰ ਨੇੜੇ ਬੈਕਟਰਜ ਫੂਡ ਪ੍ਰੋਸੈਸਿੰਗ ਪਲਾਂਟ ਦਾ ਦੌਰਾ
???? ਕਿਹਾ, ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਦੇ ਸਟੇਟ ਆਫ਼ ਦੀ ਆਰਟ ਪਲਾਂਟ ਹੋਣਾ ਮਾਣ ਵਾਲੀ ਗੱਲ ਹੈ
ਪਟਿਆਲਾ/ਘਨੌਰ, 28 ਮਾਰਚ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਬਾਰੇ ਵਿਭਾਗਾਂ ਦੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਘਨੌਰ ਨੇੜਲੇ ਪਿੰਡ ਗੋਬਿੰਦਗੜ੍ਹ, ਕਾਮੀ ਕਲਾਂ ਵਿਖੇ ਬੈਕਟਰਜ ਫੂਡ ਸਪੈਸ਼ਲਿਸਟੀਜ਼ ਲਿਮਟਿਡ (ਕ੍ਰੀਮਿਕਾ ਫੂਡ ਪ੍ਰੋਸੈਸਿੰਗ) ਪਲਾਂਟ ਦਾ ਦੌਰਾ ਕੀਤਾ।ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਇਸ ਪਲਾਂਟ ਵਿਖੇ ਰੱਖ ਰਖਾਉ ਤੇ ਸਾਫ ਸਫਾਈ ਸਮੇਤ ਫੂਡ ਪ੍ਰੋਸੈਸਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਇਸ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਦੇ ਸਟੇਟ ਆਫ਼ ਦੀ ਆਰਟ ਪਲਾਂਟ ਹੋਣਾ ਮਾਣ ਵਾਲੀ ਗੱਲ ਹੈ।
ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਸਨਅਤ ਲਈ ਬਹੁਤ ਚੰਗਾ ਮਾਹੌਲ ਹੈ ਅਤੇ ਸੰਭਾਵਨਾ ਹਨ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ।
ਇਸ ਮੌਕੇ ਬੈਕਟਰਜ ਫੂਡ ਸਪੈਸ਼ਲਿਸਟੀਜ਼ ਲਿਮਟਿਡ ਦੇ ਐਮਡੀ ਅਨੂਪ ਬੈਕਟਰ ਤੇ ਪ੍ਰਬੰਧਕਾਂ ਨੇ ਕੈਬਨਿਟ ਮੰਤਰੀ ਨੂੰ ਪਲਾਂਟ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਉਦਯੋਗਿਕ ਨੀਤੀ ਸਨਅਤਾਂ ਨੂੰ ਹੋਰ ਉਤਸ਼ਾਹਤ ਕਰਨ ਵਾਲੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਦੌਰਾਨ ਕਰਵਾਏ ਗਏ ਨਿਸ਼ੇਵਕ ਸੰਪੇਲਣ ਵਿੱਚ 350 ਕਰੋੜ ਰੁਪਏ ਦਾ ਹੋਰ ਨਿਵੇਸ਼ ਕਰਨ ਦਾ ਵਾਅਦਾ ਕੀਤਾ ਹੈ, ਜਿਸ ਲਈ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅਨੂਪ ਬੈਕਟਰ ਦੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਅਨੂਪ ਖੁਦ ਚੰਗੇ ਉਦਮੀ ਹੋਣ ਕਾਰਨ ਪੰਜਾਬ ਵਿੱਚ ਹੋਰ ਨਿਵੇਸ਼ ਕਰ ਰਹੇ ਹਨ ਅਤੇ ਸੂਬੇ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚੰਗਾ ਕੰਮ ਕਰ ਰਹੇ ਹਨ। ਇਸ ਮੌਕੇ ਪੀਆਰਟੀਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾਂੜਵਾ ਵੀ ਮੌਜੂਦ ਸਨ।
Newsline Express
