newslineexpres

Home BJP ???? ਪੈਟਰੋਲ-ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣਾ ਇਤਿਹਾਸਕ ਫੈਸਲਾ : ਡਾ. ਗੁਰਵਿੰਦਰ ਕਾਂਸਲ

???? ਪੈਟਰੋਲ-ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣਾ ਇਤਿਹਾਸਕ ਫੈਸਲਾ : ਡਾ. ਗੁਰਵਿੰਦਰ ਕਾਂਸਲ

by Newslineexpres@1

???? ਪੈਟਰੋਲ-ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣਾ ਇਤਿਹਾਸਕ ਫੈਸਲਾ : ਡਾ. ਗੁਰਵਿੰਦਰ ਕਾਂਸਲ

???? ਕੀਮਤਾਂ ਨੂੰ ਸਥਿਰ ਰੱਖਣ ਅਤੇ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਦਾ ਵੱਡਾ ਕਦਮ

ਪਟਿਆਲਾ – ਨਿਊਜ਼ਲਾਈਨ ਐਕਸਪ੍ਰੈਸ –  ਅੰਤਰਰਾਸ਼ਟਰੀ ਪੱਧਰ ‘ਤੇ ਬਣੇ ਤਣਾਅਪੂਰਨ ਹਾਲਾਤਾਂ, ਖਾਸ ਕਰਕੇ ਅਮਰੀਕਾ ਅਤੇ ਖਾੜੀ ਦੇਸ਼ਾਂ ਵਿਚਕਾਰ ਚੱਲ ਰਹੀ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਦੇਸ਼ ਵਿੱਚ ਪੈਟਰੋਲ, ਡੀਜ਼ਲ, ਗੈਸ ਅਤੇ ਹੋਰ ਜ਼ਰੂਰੀ ਵਸਤੂਆਂ ਦੀ ਮੰਗ ਵਿੱਚ ਅਚਾਨਕ ਵਾਧਾ ਦੇਖਣ ਨੂੰ ਮਿਲਿਆ ਹੈ।
ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਵਿੱਚ ਐਲਾਨ ਕੀਤਾ ਗਿਆ ਕਿ ਪੈਟਰੋਲ ‘ਤੇ ਐਕਸਾਈਜ਼ ਡਿਊਟੀ 13 ਫੀਸਦੀ ਤੋਂ ਘਟਾ ਕੇ 3 ਫੀਸਦੀ ਅਤੇ ਡੀਜ਼ਲ ‘ਤੇ 10 ਫੀਸਦੀ ਤੋਂ ਘਟਾ ਕੇ 0 ਫੀਸਦੀ ਕਰ ਦਿੱਤੀ ਗਈ ਹੈ, ਤਾਂ ਜੋ ਮਾਰਕੀਟ ਵਿੱਚ ਇੰਧਨ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਿਆ ਜਾ ਸਕੇ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਡਾ. ਗੁਰਵਿੰਦਰ ਕਾਂਸਲ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ “ਇਤਿਹਾਸਕ” ਕਰਾਰ ਦਿੰਦਿਆਂ ਕਿਹਾ ਕਿ ਇਹ ਕਦਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇੰਧਨ ਦੀਆਂ ਕੀਮਤਾਂ ਘਟਣ ਨਾਲ ਆਵਾਜਾਈ ਖਰਚ ਵਿੱਚ ਕਮੀ ਆਵੇਗੀ ਅਤੇ ਇਸਦਾ ਸਿੱਧਾ ਲਾਭ ਆਮ ਜਨਤਾ ਤੱਕ ਪਹੁੰਚੇਗਾ।
ਉਨ੍ਹਾਂ ਕਿਹਾ, “ਮੋਦੀ ਸਰਕਾਰ ਹਰ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ ਅਤੇ ਦੇਸ਼ ਦੇ ਹਿਤਾਂ ਦੀ ਰੱਖਿਆ ਲਈ ਤੁਰੰਤ ਫੈਸਲੇ ਲੈ ਰਹੀ ਹੈ।”
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਵਿੱਚ ਪੈਟਰੋਲ, ਡੀਜ਼ਲ ਅਤੇ ਗੈਸ ਦਾ ਪ੍ਰਚੁਰ ਭੰਡਾਰ ਮੌਜੂਦ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਲੋੜ ਨਹੀਂ ਹੈ ਅਤੇ ਨਾ ਹੀ ਵਾਧੂ ਸਟਾਕ ਇਕੱਠਾ ਕਰਨ ਦੀ ਜ਼ਰੂਰਤ ਹੈ।
Newsline Express

Related Articles

Leave a Comment