newslineexpres

Home AAP ???? ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਅੰਮ੍ਰਿਤਸਰ ਕੋਰਟ ‘ਚ ਮੁੜ ਹੋਈ ਪੇਸ਼ੀ, 3 ਦਿਨਾਂ ਦਾ ਮਿਲਿਆ ਰਿਮਾਂਡ

???? ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਅੰਮ੍ਰਿਤਸਰ ਕੋਰਟ ‘ਚ ਮੁੜ ਹੋਈ ਪੇਸ਼ੀ, 3 ਦਿਨਾਂ ਦਾ ਮਿਲਿਆ ਰਿਮਾਂਡ

by Newslineexpres@1

???? ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਅੰਮ੍ਰਿਤਸਰ ਕੋਰਟ ‘ਚ ਮੁੜ ਹੋਈ ਪੇਸ਼ੀ, 3 ਦਿਨਾਂ ਦਾ ਮਿਲਿਆ ਰਿਮਾਂਡ

ਅੰਮ੍ਰਿਤਸਰ, 29 ਮਾਰਚ – ਨਿਊਜ਼ਲਾਈਨ ਐਕਸਪ੍ਰੈਸ –        ਅਮ੍ਰਿਤਸਰ ਵਿਚ ਵੇਅਰਹਾਊਸ ਦੇ ਡੀਐੱਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਮਾਮਲੇ ਵਿਚ ਨਾਂ ਆਉਣ ਦੇ ਬਾਅਦ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਕੋਰਟ ਵਿਚ ਫਿਰ ਪੇਸ਼ ਕੀਤਾ ਗਿਆ। ਅਦਾਲਤ ਨੇ ਭੁੱਲਰ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪਿਛਲੇ ਦਿਨੀਂ ਮਾਮਲਾ ਦਰਜ ਹੋਣ ਦੇ ਬਾਅਦ ਤਿੰਨੋਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।ਅਦਾਲਤ ਨੇ ਪਹਿਲਾਂ ਪੁਲਿਸ ਨੂੰ ਭੁੱਲਰ ਦਾ 5 ਦਿਨਾਂ ਦਾ ਰਿਮਾਂਡ ਦਿੱਤਾ ਸੀ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਤੋਂ ਪੁੱਛਗਿਛ ਕੀਤੀ ਤੇ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ। ਪੁਲਿਸ ਨੇ ਰੰਧਾਵਾ ਕੇਸ ਵਿਚ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਤੇ ਪੀਏ ਖਿਲਾਫ ਮਾਮਲਾ ਦਰਜ ਕੀਤਾ ਸੀ। ਪਿਛਲੇ ਦਿਨੀਂ ਅੰਮ੍ਰਿਤਸਰ ਪੁਲਿਸ ਨੇ ਫਤਿਹਗੜ੍ਹ ਸਾਹਿਬ ਪੁਲਿਸ ਦੀ ਮਦਦ ਨਾਲ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ। 5 ਦਿਨਾਂ ਦੀ ਰਿਮਾਂਡ ਮਿਆਦ ਅੱਜ ਪੂਰੀ ਹੋ ਗਈ ਸੀ। ਪੁਲਿਸ ਨੇ ਰਿਮਾਂਡ ਦੌਰਾਨ ਇਕੱਠੇ ਕੀਤੇ ਗਏ ਸਬੂਤ ਤੇ ਪੁੱਛਗਿਛ ਨਾਲ ਸਬੰਧਤ ਜਾਣਕਾਰੀ ਅਦਾਲਤ ਦੇ ਸਾਹਮਣੇ ਪੇਸ਼ ਕੀਤੀ।

Newsline Express

Related Articles

Leave a Comment