Skip to main content

newslineexpres

Home Latest News ???? ਮੰਡਲ ਕਮਿਸ਼ਨ ‘ਤੇ ਅਕਾਲੀ ਦਲ ਸਖ਼ਤ, ਪੰਜਾਬ ਵਿੱਚ 27% ਕੋਟਾ ਲਾਗੂ ਕਰਨ ਦੀ ਮੰਗ ;  ਪਛੜੇ ਵਰਗਾਂ ਲਈ ਪੂਰਾ ਰਾਖਵਾਂਕਰਨ ਯਕੀਨੀ ਬਣਾਇਆ ਜਾਵੇ : ਹਰਦਿਆਲ ਸਿੰਘ ਭੱਟੀ

???? ਮੰਡਲ ਕਮਿਸ਼ਨ ‘ਤੇ ਅਕਾਲੀ ਦਲ ਸਖ਼ਤ, ਪੰਜਾਬ ਵਿੱਚ 27% ਕੋਟਾ ਲਾਗੂ ਕਰਨ ਦੀ ਮੰਗ ;  ਪਛੜੇ ਵਰਗਾਂ ਲਈ ਪੂਰਾ ਰਾਖਵਾਂਕਰਨ ਯਕੀਨੀ ਬਣਾਇਆ ਜਾਵੇ : ਹਰਦਿਆਲ ਸਿੰਘ ਭੱਟੀ

by Newslineexpres@1

???? ਮੰਡਲ ਕਮਿਸ਼ਨ ‘ਤੇ ਅਕਾਲੀ ਦਲ ਸਖ਼ਤ, ਪੰਜਾਬ ਵਿੱਚ 27% ਕੋਟਾ ਲਾਗੂ ਕਰਨ ਦੀ ਮੰਗ

???? ਪਛੜੇ ਵਰਗਾਂ ਲਈ ਪੂਰਾ ਰਾਖਵਾਂਕਰਨ ਯਕੀਨੀ ਬਣਾਇਆ ਜਾਵੇ : ਹਰਦਿਆਲ ਸਿੰਘ ਭੱਟੀ

???? ਅਕਾਲੀ ਦਲ ਦੀ ਮੀਟਿੰਗ ਵਿੱਚ ਮੰਡਲ ਕਮਿਸ਼ਨ ਦੀ ਰਿਪੋਰਟ ਮੈਨੀਫੈਸਟੋ ਵਿੱਚ ਸ਼ਾਮਲ ਕਰਨ ਦੀ ਤਿਆਰੀ

ਪਟਿਆਲਾ, 31 ਮਾਰਚ – ਨਿਊਜ਼ਲਾਈਨ ਐਕਸਪ੍ਰੈਸ –    ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਬੀ.ਸੀ. ਵਿੰਗ) ਦੀ ਇੱਕ ਅਹਿਮ ਮੀਟਿੰਗ ਸ੍ਰ. ਹਰਦਿਆਲ ਸਿੰਘ ਭੱਟੀ, ਕੌਮੀ ਮੀਤ ਪ੍ਰਧਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਤੋਂ ਪਹਿਲਾਂ ਗਿਆਨੀ ਪ੍ਰਣਾਮ ਸਿੰਘ ਹੈਡ ਗ੍ਰੰਥੀ ਵੱਲੋਂ ਪੰਥ ਦੀ ਚੜ੍ਹਦੀ ਕਲਾ ਅਤੇ ਪਾਰਟੀ ਦੀ ਤਰੱਕੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਵੀ ਕੀਤੀ ਗਈ, ਜੋ 29 ਮਾਰਚ ਤੋਂ ਆਰੰਭ ਹੋਇਆ ਸੀ।

ਮੀਟਿੰਗ ਦੌਰਾਨ ਸ੍ਰ. ਭੱਟੀ ਨੇ ਸਾਬਕਾ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਪਿਛੜੇ ਵਰਗਾਂ ਦੀ ਭਲਾਈ ਲਈ ਕਈ ਅਹਿਮ ਫੈਸਲੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਯੂਨਿਟ, ਸ਼ਗਨ ਸਕੀਮ, ਬੁਢ਼ਾਪਾ ਪੈਨਸ਼ਨ ਅਤੇ ਹੋਰ ਸਮਾਜਕ ਯੋਜਨਾਵਾਂ ਉਸ ਸਮੇਂ ਦੀਆਂ ਵੱਡੀਆਂ ਉਪਲਬਧੀਆਂ ਸਨ।

ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਦਾ ਮੁੱਖ ਉਦੇਸ਼ ਮੰਡਲ ਕਮਿਸ਼ਨ ਦੀ ਰਿਪੋਰਟ ਨੂੰ ਪੰਜਾਬ ਵਿੱਚ ਪੂਰੀ ਤਰ੍ਹਾਂ ਲਾਗੂ ਕਰਵਾਉਣਾ ਹੈ। ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਹੋਰ ਪਿਛੜੇ ਵਰਗਾਂ (OBC) ਲਈ 27 ਫੀਸਦੀ ਰਾਖਵਾਂਕਰਨ ਲਾਗੂ ਹੈ, ਜਦਕਿ ਪੰਜਾਬ ਵਿੱਚ ਇਸ ਦੇ ਪੂਰਨ ਲਾਗੂਕਰਨ ‘ਤੇ ਹਾਲੇ ਵੀ ਚਰਚਾ ਜਾਰੀ ਹੈ।

ਸ੍ਰ. ਭੱਟੀ ਨੇ ਕਿਹਾ ਕਿ ਮੰਡਲ ਕਮਿਸ਼ਨ 1979 ਵਿੱਚ ਬਣਾਇਆ ਗਿਆ ਸੀ ਅਤੇ ਇਸ ਦੀਆਂ ਸਿਫਾਰਸ਼ਾਂ ਨੂੰ 1990 ਵਿੱਚ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਈ। ਸੁਪਰੀਮ ਕੋਰਟ ਵੱਲੋਂ 1992 ਵਿੱਚ ਮਨਜ਼ੂਰੀ ਦੇਣ ਤੋਂ ਬਾਅਦ ਇਹ 1993 ਤੋਂ ਦੇਸ਼ ਭਰ ਵਿੱਚ ਲਾਗੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼, ਬਿਹਾਰ, ਮਹਾਰਾਸ਼ਟਰ, ਗੁਜਰਾਤ ਸਮੇਤ ਕਈ ਸੂਬਿਆਂ ਵਿੱਚ ਇਹ ਪ੍ਰਣਾਲੀ ਕਾਫੀ ਸਮੇਂ ਤੋਂ ਲਾਗੂ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਪਿਛੜੇ ਵਰਗਾਂ ਦੇ ਹੱਕਾਂ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ 27 ਫੀਸਦੀ ਕੋਟਾ ਯਕੀਨੀ ਬਣਾਇਆ ਜਾਵੇਗਾ ਅਤੇ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਵੀ ਸਰਲ ਕੀਤਾ ਜਾਵੇਗਾ।

ਮੀਟਿੰਗ ਵਿੱਚ ਇਹ ਵੀ ਕਿਹਾ ਗਿਆ ਕਿ ਪੰਜਾਬ ਦੀ ਲਗਭਗ 52 ਫੀਸਦੀ ਅਬਾਦੀ ਪਿਛੜੇ ਵਰਗਾਂ ਨਾਲ ਸੰਬੰਧਿਤ ਹੈ ਅਤੇ ਹੁਣ ਇਹ ਵਰਗ ਆਪਣੇ ਹੱਕਾਂ ਲਈ ਇਕੱਠੇ ਹੋ ਰਿਹਾ ਹੈ। ਇਸ ਸਬੰਧੀ ਜਲਦੀ ਹੀ ਪਾਰਟੀ ਦੇ ਉੱਚ ਨੇਤ੍ਰਿਤਵ ਨਾਲ ਮੀਟਿੰਗ ਕਰਕੇ ਇਸ ਮਸਲੇ ਨੂੰ ਪਾਰਟੀ ਦੇ ਮੈਨੀਫੈਸਟੋ ਵਿੱਚ ਸ਼ਾਮਲ ਕਰਵਾਇਆ ਜਾਵੇਗਾ।

ਅੰਤ ਵਿੱਚ ਸ੍ਰ. ਭੱਟੀ ਨੇ ਵਿਸ਼ਵਾਸ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪੂਰਨ ਬਹੁਮੱਤ ਨਾਲ ਸਰਕਾਰ ਬਣਾਏਗਾ ਅਤੇ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਪਾਰਟੀ ਨੂੰ ਮਜ਼ਬੂਤੀ ਮਿਲੇਗੀ।

Newsline Express

Related Articles

Leave a Comment