Skip to main content

newslineexpres

Home BJP ???? ਵਿਕਸਤ ਭਾਰਤ ਦੇ ਦਾਵਿਆਂ ਵਿਚਕਾਰ ਗਰੀਬੀ ‘ਤੇ ਉੱਠੇ ਸਵਾਲ …..

???? ਵਿਕਸਤ ਭਾਰਤ ਦੇ ਦਾਵਿਆਂ ਵਿਚਕਾਰ ਗਰੀਬੀ ‘ਤੇ ਉੱਠੇ ਸਵਾਲ …..

by Newslineexpres@1

ਵਿਕਸਤ ਭਾਰਤ ਦੇ ਦਾਵਿਆਂ ਵਿਚਕਾਰ ਗਰੀਬੀ ‘ਤੇ ਉੱਠੇ ਸਵਾਲ

???? ਗਰੀਬੀ ਰੇਖਾ ਹੇਠਲੇ ਲੋਕਾਂ ਤੱਕ ਨਹੀਂ ਪਹੁੰਚ ਰਹੀਆਂ ਕੇਂਦਰੀ ਸਹੂਲਤਾਂ : ਪ੍ਰੋ. ਬਡੂੰਗਰ

ਪਟਿਆਲਾ, 31 ਮਾਰਚ – ਨਿਊਜ਼ਲਾਈਨ ਐਕਸਪ੍ਰੈਸ –     ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸਹੂਲਤਾਂ ਅਜੇ ਵੀ ਗਰੀਬੀ ਰੇਖਾ ਹੇਠਾਂ ਜੀਵਨ ਬਿਤੀਤ ਕਰ ਰਹੇ ਲੋਕਾਂ ਤੱਕ ਪੂਰੀ ਤਰ੍ਹਾਂ ਨਹੀਂ ਪਹੁੰਚ ਰਹੀਆਂ।
ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਈ ਵਾਰ ਦੱਸਿਆ ਗਿਆ ਹੈ ਕਿ 140 ਕਰੋੜ ਦੀ ਆਬਾਦੀ ਵਿੱਚੋਂ ਲਗਭਗ 80 ਕਰੋੜ ਲੋਕ ਗਰੀਬੀ ਰੇਖਾ ਹੇਠ ਜੀ ਰਹੇ ਹਨ। ਇਸ ਦੇ ਬਾਵਜੂਦ ਅੱਜ ਵੀ ਇਨ੍ਹਾਂ ਲੋਕਾਂ ਨੂੰ ਰੋਟੀ, ਕੱਪੜਾ ਅਤੇ ਮਕਾਨ ਵਰਗੀਆਂ ਮੁੱਢਲੀਆਂ ਸਹੂਲਤਾਂ ਪੂਰੀ ਤਰ੍ਹਾਂ ਨਹੀਂ ਮਿਲ ਰਹੀਆਂ।
ਪ੍ਰੋ. ਬਡੂੰਗਰ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਿਆਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਬਜਟ ਘਾਟੇ ਅਤੇ ਘਰੇਲੂ ਲੋੜਾਂ ਦੀ ਪੂਰਤੀ ਲਈ ਵੱਡੇ ਪੱਧਰ ‘ਤੇ ਕਰਜ਼ਾ ਲੈਣ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਲੋਕ ਹਿੱਤ ਵਿੱਚ ਹੈ, ਪਰ ਇਸ ਨਾਲ ਆਰਥਿਕ ਦਬਾਅ ਵੀ ਵੱਧ ਸਕਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੂੰ 2047 ਤੱਕ ਵਿਕਸਤ ਦੇਸ਼ ਬਣਾਉਣ ਅਤੇ ਦੁਨੀਆ ਦੀ ਤੀਜੀ ਵੱਡੀ ਆਰਥਿਕ ਤਾਕਤ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਮੌਜੂਦਾ ਹਾਲਾਤ ਲੋਕਾਂ ਵਿੱਚ ਸੰਦੇਹ ਪੈਦਾ ਕਰ ਰਹੇ ਹਨ। ਇਸ ਲਈ ਕੇਂਦਰ ਸਰਕਾਰ ਨੂੰ ਗਰੀਬੀ ਰੇਖਾ ਹੇਠ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਐਕਸਾਈਜ਼ ਡਿਊਟੀ ਵਿੱਚ ਕੀਤੀ ਗਈ ਕਟੌਤੀ ਨਾਲ ਆਮ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ, ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ।
Newsline Express

Related Articles

Leave a Comment