Skip to main content

newslineexpres

Home BJP ???? ਚੰਡੀਗੜ੍ਹ ‘ਚ ਪੰਜਾਬ ਭਾਜਪਾ ਦੇ ਦਫਤਰ ਬਾਹਰ ਧਮਾਕਾ

???? ਚੰਡੀਗੜ੍ਹ ‘ਚ ਪੰਜਾਬ ਭਾਜਪਾ ਦੇ ਦਫਤਰ ਬਾਹਰ ਧਮਾਕਾ

by Newslineexpres@1

???? ਚੰਡੀਗੜ੍ਹ ‘ਚ ਪੰਜਾਬ ਭਾਜਪਾ ਦੇ ਦਫਤਰ ਬਾਹਰ ਧਮਾਕਾ

ਚੰਡੀਗੜ੍ਹ, 1 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ –            ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਪੰਜਾਬ ਭਾਜਪਾ ਦੇ ਦਫਤਰ ਦੇ ਬਾਹਰ ਅੱਜ ਸ਼ਾਮ ਸਮੇਂ ਜ਼ੋਰਦਾਰ ਧਮਾਕਾ ਹੋਇਆ ਹੈ। ਭਾਜਪਾ ਦਫਤਰ ਦੇ ਬਾਹਰ ਧਮਾਕਾ ਹੋਣ ਦੇ ਨਾਲ ਹੀ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਦੋਂ ਕਿ ਇਸ ਬਾਰੇ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਇਹ ਧਮਾਕਾ ਅੱਜ ਦਿਨ ਬੁੱਧਵਾਰ ਨੂੰ ਸ਼ਾਮ 5:30 ਵਜੇ ਦੇ ਕਰੀਬ ਹੋਇਆ। ਇਸ ਦੌਰਾਨ ਕਿਸੇ ਕਿਸਮ ਦੇ ਜਾਨੀ ਨੁਕਸਾਨ ਹੋਣ ਤੋਂ ਬਚਾ ਰਿਹਾ ਕਿਹਾ ਹੈ, ਪਰ ਭਾਜਪਾ ਦਫਤਰ ਦੇ ਬਾਹਰ ਖੜੀਆਂ ਕਈ ਗੱਡੀਆਂ ’ਤੇ ਮਾਮੂਲੀ ਝਰੀਟਾਂ ਵੱਜੀਆਂ ਹਨ। ਧਮਾਕੇ ਤੋਂ ਬਾਅਦ ਦਫ਼ਤਰ ਦੀ ਕੰਧ ‘ਤੇ ਲਗਭਗ 70 ਤੋਂ 80 ਨਿਸ਼ਾਨ ਵਿਖਾਈ ਦੇ ਰਹੇ ਹਨ। ਇਸ ਦੇ ਨਾਲ ਹੀ ਇੱਕ ਕਾਰ ‘ਤੇ ਵੀ ਇਹ ਨਿਸ਼ਾਨ ਵੇਖੇ ਗਏ ਹਨ ਅਤੇ ਸ਼ੀਸ਼ਾ ਵੀ ਟੁੱਟਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦਾ ਦਫਤਰ ਚੰਡੀਗੜ੍ਹ ਦੇ ਸੈਕਟਰ 37 ਵਿਖੇ ਸਥਿਤ ਹੈ। ਇਸ ਦੇ ਨਾਲ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ, ਪੈਟਰੋਲ ਪੰਪ ਅਤੇ ਹੋਰ ਕਈ ਵੱਡੇ ਦਫਤਰ ਸਥਿਤ ਹਨ। ਚੰਡੀਗੜ੍ਹ ਪੁਲੀਸ ਦੀਆਂ ਵੱਖ-ਵੱਖ ਕੰਪਨੀਆਂ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਨੇ ਵੀ ਮੌਕੇ ’ਤੇ ਮੋਰਚਾ ਸਾਂਭ ਲਿਆ ਹੈ। ਪੁਲੀਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

Newsline Express

Related Articles

Leave a Comment