Skip to main content

newslineexpres

Home BJP ???? ਭਾਜਪਾ ’ਚ ਸ਼ਾਮਲ ਹੋਏ ਸੀਨੀਅਰ ਵਕੀਲ HS ਫੂਲਕਾ

???? ਭਾਜਪਾ ’ਚ ਸ਼ਾਮਲ ਹੋਏ ਸੀਨੀਅਰ ਵਕੀਲ HS ਫੂਲਕਾ

by Newslineexpres@1

???? ਭਾਜਪਾ ’ਚ ਸ਼ਾਮਲ ਹੋਏ ਸੀਨੀਅਰ ਵਕੀਲ HS ਫੂਲਕਾ

ਨਵੀਂ ਦਿੱਲੀ, 1 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ –        ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਮਨੁੱਖੀ ਅਧਿਕਾਰ ਕਾਰਕੁਨ ਹਰਵਿੰਦਰ ਸਿੰਘ ਫੂਲਕਾ ਬੁੱਧਵਾਰ ਦੁਪਹਿਰ ਨੂੰ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਇਸ ਕਦਮ ਨੂੰ ਰਾਜਨੀਤਿਕ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਖਾਸ ਕਰਕੇ ਕਿਉਂਕਿ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿੱਖ ਅਤੇ ਪੰਥਕ ਸ਼ਖਸੀਅਤਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਦੱਸ ਦਈਏ ਕਿ ਐਚ.ਐਸ. ਫੂਲਕਾ ਦਿੱਲੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਉਨ੍ਹਾਂ ਨੂੰ ਪਾਰਟੀ ਦੀ ਪੱਗ ਭੇਟ ਕੀਤੀ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ ਸੀ। ਐਚਐਸ ਫੂਲਕਾ ਨੇ ਬੀਜੇਪੀ ’ਚ ਸ਼ਾਮਲ ਹੋਣ ਮਗਰੋਂ ਆਮ ਆਦਮੀ ਪਾਰਟੀ ’ਤੇ ਹਮਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਲ 2014 ’ਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਕੇ ਉਨ੍ਹਾਂ ਨੇ ਗਲਤੀ ਕੀਤੀ। ਹਾਥੀ ਦੇ ਦੰਦ ਖਾਣ ਦੇ ਹੋਰ ਅਤੇ ਦਿਖਾਉਣ ਦੇ ਹੋਰ ਹੁੰਦੇ ਹਨ। ਅੱਜ ਜੋ ਪੰਜਾਬ ਦਾ ਹਾਲ ਹੈ ਦੇਖ ਕੇ ਦੁੱਖ ਹੁੰਦਾ ਹੈ। ਡਰੱਗ, ਗੈਂਗਸਟਰਵਾਦ ਦਾ ਪੰਜਾਬ ’ਚ ਬੋਲਬਾਲਾ ਹੈ।

Newsline Express

Related Articles

Leave a Comment