newslineexpres

Joe Rogan Podcasts You Must Listen
Home AAP ????DM ਗਗਨਦੀਪ ਰੰਧਾਵਾ ਦੇ ਘਰ ਦੀਆਂ ਤਾਰਾਂ ਕੱਟਣ ਵਾਲੇ ਮੁਲਜ਼ਮ ਦੀ ਪੁਲਿਸ ਕਸਟਡੀ ’ਚ ਮੌਤ

????DM ਗਗਨਦੀਪ ਰੰਧਾਵਾ ਦੇ ਘਰ ਦੀਆਂ ਤਾਰਾਂ ਕੱਟਣ ਵਾਲੇ ਮੁਲਜ਼ਮ ਦੀ ਪੁਲਿਸ ਕਸਟਡੀ ’ਚ ਮੌਤ

by Newslineexpres@1

????DM ਗਗਨਦੀਪ ਰੰਧਾਵਾ ਦੇ ਘਰ ਦੀਆਂ ਤਾਰਾਂ ਕੱਟਣ ਵਾਲੇ ਮੁਲਜ਼ਮ ਦੀ ਪੁਲਿਸ ਕਸਟਡੀ ’ਚ ਮੌਤ

ਅੰਮ੍ਰਿਤਸਰ, 1 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ –       ਰਣਜੀਤ ਐਵਨਿਊ ਇਲਾਕੇ ਵਿੱਚ ਮ੍ਰਿਤਕ ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਘਰ ਵਿੱਚ ਬਿਜਲੀ ਦੀਆਂ ਤਾਰਾਂ ਕੱਟਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਨੌਜਵਾਨ ਗੁਰਬਖਸ਼ ਸਿੰਘ ਦੀ ਪੁਲਿਸ ਕਸਟਡੀ ਦੌਰਾਨ ਮੌਤ ਹੋਣ ਨਾਲ ਮਾਮਲਾ ਗੰਭੀਰ ਬਣ ਗਿਆ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹਨਾਂ ਵੱਲੋਂ ਪੁਲਿਸ ‘ਤੇ ਕਈ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ।ਜਾਣਕਾਰੀ ਅਨੁਸਾਰ, ਮ੍ਰਿਤਕ ਡੀਐਮ ਗਗਨਦੀਪ ਰੰਧਾਵਾ ਦੇ ਘਰ ਦੇ ਬਾਹਰੋਂ ਬਿਜਲੀ ਦੀਆਂ ਤਾਰਾਂ ਕੱਟਣ ਦੇ ਮਾਮਲੇ ‘ਚ ਪੁਲਿਸ ਨੇ ਦੋ ਆਰੋਪੀਆਂ ਨੂੰ ਗ੍ਰਿਫਤਾਰ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਿਲ ਕੀਤਾ ਸੀ। ਇਸ ਦੌਰਾਨ ਗੁਰਬਖਸ਼ ਸਿੰਘ ਦੀ ਤਬੀਅਤ ਖਰਾਬ ਹੋ ਗਈ ਅਤੇ ਉਹਦੀ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪੁਲਿਸ ਨੇ ਉਹਨਾਂ ਦੇ ਪੁੱਤਰ ਨੂੰ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸਦੀ ਮੌਤ ਹੋਈ। ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਬਾਰ-ਬਾਰ ਪੁਲਿਸ ਨੂੰ ਨੌਜਵਾਨ ਦਾ ਢੰਗ ਨਾਲ ਇਲਾਜ ਕਰਵਾਉਣ ਲਈ ਕਿਹਾ, ਇੱਥੋਂ ਤੱਕ ਕਿ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਵੀ ਗੱਲ ਕੀਤੀ, ਪਰ ਪੁਲਿਸ ਨੇ ਉਹਨਾਂ ਦੀ ਇੱਕ ਨਾ ਸੁਣੀ।
ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਨੌਜਵਾਨ ਨੇ ਦਰਦ ਦੀ ਸ਼ਿਕਾਇਤ ਕੀਤੀ ਸੀ ਅਤੇ ਮੈਡੀਕਲ ਸਹੂਲਤਾਂ ਦੇਣ ਵਿੱਚ ਲਾਪਰਵਾਹੀ ਕੀਤੀ ਗਈ। ਉਹਨਾਂ ਨੇ ਇਹ ਵੀ ਦੋਸ਼ ਲਗਾਇਆ ਕਿ ਮੌਤ ਦੀ ਸੂਚਨਾ ਵੀ ਸਮੇਂ ‘ਤੇ ਨਹੀਂ ਦਿੱਤੀ ਗਈ ਅਤੇ ਮਾਮਲੇ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਗਈ।
ਦੂਜੇ ਪਾਸੇ, ਥਾਣਾ ਰਣਜੀਤ ਐਵਨਿਊ ਦੇ ਥਾਣਾ ਮੁੱਖੀ ਰੋਬਿਨ ਹੰਸ ਨੇ ਦੱਸਿਆ ਕਿ ਨੌਜਵਾਨ ਦੀ ਤਬੀਅਤ ਖਰਾਬ ਹੋਣ ‘ਤੇ ਉਸਦਾ ਮੈਡੀਕਲ ਕਰਵਾਇਆ ਗਿਆ ਸੀ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋਈ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੱਚਾਈ ਇਨਕੁਆਇਰੀ ਤੋਂ ਬਾਅਦ ਸਾਹਮਣੇ ਆਵੇਗੀ।

Newsline Express

Related Articles

Leave a Comment