Skip to main content

newslineexpres

Joe Rogan Podcasts You Must Listen
Home Food ???? ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

???? ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

by Newslineexpres@1

???? ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ,7 ਅਪ੍ਰੈਲ: ਨਿਊਜ਼ਲਾਈਨ ਐਕਸਪ੍ਰੈਸ –           ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਅਗਲੀ ਸਵੇਰ 6 .00 ਵਜੇ ਤੱਕ ਕੰਬਾਇਨਾਂ ਨਾਲ ਕਣਕ  ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ  ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਵੀ ਨਹੀਂ ਹੁੰਦੀ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰੀ ਕੱਟੀ ਹੋਈ ਕਣਕ ਸੁੱਕਣ ਤੇ ਕਾਲੀ ਪੈ ਜਾਂਦੀ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੇ ਝੋਨੇ ਦੀ ਮਿਕਦਾਰ ਬਹੁਤ ਜ਼ਿਆਦਾ ਹੋ ਜਾਂਦੀ ਹੈ। ਜਦੋਂ ਇਹ ਸਿੱਲੀ ਕਣਕ ਮੰਡੀਆਂ ਵਿੱਚ ਵਿਕਣ ਲਈ ਲਿਆਂਦੀ ਜਾਂਦੀ ਹੈ ਤਾਂ ਨਮੀ ਦੀ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੀ ਕਣਕ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਕਣਕ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਿਚਾਉਂਦੀਆਂ ਹਨ। ਕਣਕ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਪਟਿਆਲਾ ਅੰਦਰ ਕਣਕ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਪਟਿਆਲਾ ਵਿਚ ਸ਼ਾਮ 7 ਬਜੇ ਤੋਂ ਅਗਲੀ ਸਵੇਰ 6 ਬਜੇ ਤਕ ਕੰਬਾਇਨਾਂ ਨਾਲ ਕਣਕ ਕੱਟਣ  ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 2 ਅਪ੍ਰੈਲ ਤੋਂ 1 ਜੂਨ ਤਕ ਲਾਗੂ ਰਹਿਣਗੇ।

Newsline Express

Related Articles

Leave a Comment