Skip to main content

newslineexpres

Joe Rogan Podcasts You Must Listen
Home Chandigarh ???? PSEB ਨੇ 8ਵੀਂ ਦੇ ਐਲਾਨੇ ਨਤੀਜੇ, ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਨੇ ਮਾਰੀ ਬਾਜ਼ੀ

???? PSEB ਨੇ 8ਵੀਂ ਦੇ ਐਲਾਨੇ ਨਤੀਜੇ, ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਨੇ ਮਾਰੀ ਬਾਜ਼ੀ

by Newslineexpres@1

???? PSEB ਨੇ 8ਵੀਂ ਦੇ ਐਲਾਨੇ ਨਤੀਜੇ, ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਨੇ ਮਾਰੀ ਬਾਜ਼ੀ

ਚੰਡੀਗੜ੍ਹ, 10 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ  –            ਪੰਜਾਬ ਸਕੂਲ ਸਿੱਖਿਆ ਬੋਰਡ  ਨੇ ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਇਸ ਸਾਲ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚ ਕੁੱਲ 10422 ਸਕੂਲਾਂ ਦੇ  262966 ਪ੍ਰੀਖਿਆਰਥੀ ਪ੍ਰੀਖਿਆ ਵਿੱਚ ਅਪੀਅਰ ਹੋਏ, ਜਿਨ੍ਹਾਂ ਵਿੱਚੋਂ 253789 ਪ੍ਰਮੋਟ ਹੋਏ ਅਤੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 96.51 ਰਹੀ ਹੈ।

ਐਲਾਨੇ ਨਤੀਜੇ ਮੁਤਾਬਕ ਤਮੰਨਾ ਪੁੱਤਰੀ ਨਰਿੰਦਰ ਕੁਮਾਰ / ਸੁਨੀਤਾ, (ਰੋਲ ਨੰ. 8026236105) ਸਰਸਵਤੀ ਸੀਨੀਅਰ ਸੈਕੰਡਰੀ ਸਕੂਲ , ਜੈਤੋਂ (ਫਰੀਦਕੋਟ) ਨੇ 600 ਵਿੱਚੋਂ 600 ਭਾਵ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਪਹਿਲਾ, ਜਪਨੀਤ ਕੌਰ ਪੁੱਤਰੀ ਕੁਲਦੀਪ ਸਿੰਘ/ ਜਗਦੀਪ ਕੌਰ (ਰੋਲ ਨੰ. 8026921281) ਸਰਕਾਰੀ ਮਿਡਲ ਸਕੂਲ , ਅਰਕਵਾਸ (ਸੰਗਰੂਰ) ਨੇ 600 ਵਿੱਚੋਂ 598 ਕੁੱਲ 99.67 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਦੂਜਾ ਅਤੇ ਜਸ਼ਨਦੀਪ ਕੌਰ ਪੁੱਤਰੀ ਹਰਪ੍ਰੀਤ ਸਿੰਘ / ਕੁਲਵਿੰਦਰ ਕੌਰ (ਰੋਲ ਨੰ. 8026238728) ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ), ਨੇ 600 ਵਿੱਚੋਂ 598 ਕੁੱਲ  99.67 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਿਯਮਾਂ ਅਨੁਸਾਰ ਬਰਾਬਰ ਅੰਕ ਪ੍ਰਾਪਤ ਕਰਨ ਤੇ ਛੋਟੀ ਉਮਰ ਵਾਲੇ ਪ੍ਰੀਖਿਆਰਥੀ ਨੂੰ ਮੈਰਿਟ ਵਿੱਚ ਉੱਚ ਸਥਾਨ ਪ੍ਰਦਾਨ ਕੀਤਾ ਗਿਆ ਹੈ।

Newsline Express

Related Articles

Leave a Comment