???? ਵੀਰ ਹਕੀਕਤ ਰਾਏ ਸਕੂਲ ਦੀ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਪਟਿਆਲਾ, 11 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਵੀਰ ਹਕੀਕਤ ਰਾਏ ਸਕੂਲ ਦੇ 8ਵੀਂ ਜਮਾਤ ਦੇ ਨਤੀਜੇ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੁਲ 71 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ। ਜਿਸ ਵਿੱਚ ਖ਼ੁਸ਼ ਨੇ 94% ਪਹਿਲਾ ਸਥਾਨ, ਕ੍ਰਿਤਿਕਾ ਗੋਇਲ 92.3% ਦੂਜਾ ਸਥਾਨ ਅਤੇ ਸਾਕਸ਼ੀ ਨੇ 90% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਤਿੰਨ ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ, 19 ਵਿਦਿਆਰਥੀਆਂ ਨੇ 80/% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦੇ ਨਾਂ ਨੂੰ ਚਾਰ ਚੰਨ ਲਾਏ। ਇਸ ਮੌਕੇ ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਤੇ ਸਕੂਲ ਸਭਾ ਦੇ ਪ੍ਰਧਾਨ ਵਿਪਨ ਸ਼ਰਮਾ ਦੁਆਰਾ ਹੋਣਹਾਰ ਵਿਦਿਆਰਥੀਆਂ ਨੂੰ ਹਾਰ ਅਤੇ ਮੈਡਲ ਪਾ ਕੇ ਤੇ ਟਰਾਫੀਆਂ ਦੇ ਕੇ ਮਾਪਿਆਂ ਦੀ ਹਾਜ਼ਰੀ ਵਿੱਚ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਵਿਪਨ ਸ਼ਰਮਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਪ੍ਰਧਾਨ ਵਿਪਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਆਸ਼ੀਰਵਾਦ ਦਿੱਤਾ।
Newsline Express
