newslineexpres

Joe Rogan Podcasts You Must Listen
Home Information ???? ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਏ.ਡੀ.ਸੀ. ਵੱਲੋਂ 150 ਸ਼ਿਕਾਇਤਾਂ ਦਾ ਨਿਪਟਾਰਾ

???? ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਏ.ਡੀ.ਸੀ. ਵੱਲੋਂ 150 ਸ਼ਿਕਾਇਤਾਂ ਦਾ ਨਿਪਟਾਰਾ

by Newslineexpres@1

???? ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀ ਹਰ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ ਨਿਪਟਾਰਾ : ਸਿਮਰਪ੍ਰੀਤ ਕੌਰ

???? ਵਪਾਰੀ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਰਾਬਤਾ ਕਰਨ : ਗੁਪਤਾ, ਸਿੰਗਲਾ ਤੇ ਗੁਰਪ੍ਰੀਤ ਧਮੌਲੀ

???? ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਪੱਧਰ ‘ਤੇ ਕਮਿਸ਼ਨਾਂ ਦਾ ਗਠਨ ਕੀਤਾ

ਪਟਿਆਲਾ, 13 ਅਪ੍ਰੈਲ: ਨਿਊਜ਼ਲਾਈਨ ਐਕਸਪ੍ਰੈਸ  –          ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ ਦੀ ਅਗਵਾਈ ਹੇਠ ਹੋਈ ਉਚ ਪੱਧਰੀ ਬੈਠਕ ਮੌਕੇ 150 ਸ਼ਿਕਾਇਤਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ। ਇਸ ਬੈਠਕ ਮੌਕੇ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸੰਜੀਵ ਗੁਪਤਾ, ਪਟਿਆਲਾ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਿਨੋਦ ਸਿੰਗਲਾ ਅਤੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੌਲੀ ਸਮੇਤ ਵਿਧਾਨ ਸਭਾ ਹਲਕਿਆਂ ਦੇ ਟ੍ਰੇਡਰਜ਼ ਕਮਿਸ਼ਨਾਂ ਦੇ ਚੇਅਰਮੈਨ, ਐਸ.ਡੀ.ਐਮਜ਼, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵਪਾਰੀ ਭਾਈਚਾਰੇ ਦੇ ਨੁਮਾਇੰਦੇ ਵੀ ਮੌਜੂਦ ਸਨ

ਏ.ਡੀ.ਸੀ. ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਵਿਧਾਨ ਸਭਾ ਹਲਕਾ ਵਾਈਜ਼ ਕੀਤੀਆਂ ਗਈਆਂ ਬੈਠਕਾਂ ਦੌਰਾਨ ਕਰੀਬ 216 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ ਅੱਜ ਮੌਕੇ ਉਤੇ ਹੀ 150 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 13 ਸ਼ਿਕਾਇਤਾਂ ਅਜਿਹੀਆਂ ਹਨ, ਜਿਨ੍ਹਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਤੇ 46 ਸ਼ਿਕਾਇਤਾਂ ਸਬੰਧਤ ਵਿਭਾਗਾਂ ਨੂੰ ਭੇਜੀਆਂ ਗਈਆਂ ਹਨ ਤੇ ਬਾਕੀ ਦਾ ਵੀ ਜਲਦ ਨਿਪਟਾਰਾ ਕਰ ਦਿੱਤਾ ਜਾਵੇਗਾ।


ਇਸ ਮੌਕੇ ਆਪ ਦੇ ਸੂਬਾ ਸਕੱਤਰ ਤੇ ਮੈਂਬਰ ਪੰਜਾਬ ਟ੍ਰੇਡਰਜ਼ ਕਮਿਸਨ ਸੰਜੀਵ ਗੁਪਤਾ, ਚੇਅਰਮੈਨ ਵਿਨੋਦ ਸਿੰਗਲਾ ਅਤੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕੇ ਪੱਧਰ ‘ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ।
ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਤੇ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਹੈ, ਤਾਂ ਜੋ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।
ਬੈਠਕ ਦੌਰਾਨ ਪਟਿਆਲਾ ਦਿਹਾਤੀ ਹਲਕੇ ਤੋਂ ਚਰਨਜੀਤ ਸਿੰਘ ਐਸ.ਕੇ, ਰਾਜਪੁਰਾ ਤੋਂ ਟਿੰਕੂ ਬਾਂਸਲ, ਪਟਿਆਲਾ ਸ਼ਹਿਰੀ ਤੋਂ ਪੁਨੀਤ ਬੁਧੀਰਾਜਾ, ਸਮਾਣਾ ਤੋਂ ਰਜੇਸ਼ ਛਾਬੜਾ, ਸਨੌਰ ਤੋਂ ਵੇਦ ਪ੍ਰਕਾਸ਼ ਸਮੇਤ ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ, ਸਹਾਇਕ ਕਮਿਸ਼ਨਰ ਰਾਜ ਕਰ ਗੁਰਸਿਮਰ ਕੌਰ, ਸਮੂਹ ਐਸ.ਡੀ.ਐਮਜ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Newsline Express

Related Articles

Leave a Comment