Skip to main content

newslineexpres

Home AAP ???? ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਰੇਲਾਂ ਰੋਕਣ ਦਾ ਐਲਾਨ

???? ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਰੇਲਾਂ ਰੋਕਣ ਦਾ ਐਲਾਨ

by Newslineexpres@1

????  ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਰੇਲਾਂ ਰੋਕਣ ਦਾ ਐਲਾਨ

ਚੰਡੀਗੜ੍ਹ, 15 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ  –         ਬੇਮੌਸਮੀ ਮੀਂਹ ਅਤੇ ਗੜੇਮਾਰੀ ਨਾਲ ਕਣਕ ਅਤੇ ਹੋਰ ਫਸਲਾਂ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਖਤ ਨੋਟਿਸ ਲਿਆ ਹੈ। ਜਥੇਬੰਦੀਆਂ ਕਣਕ ਦੀ ਬੇਕਦਰੀ ਅਤੇ ਲੁੱਟ ਤੋਂ ਸਖਤ ਨਰਾਜ਼ ਹਨ। ਸੰਯੁਕਤ ਕਿਸਾਨ ਮੋਰਚੇ ਦੀਆਂ ਬਹੁਤ ਸਾਰੀਆਂ ਜਥੇਬੰਦੀਆਂ ਅਤੇ ਕਿਸਾਨ ਮਜ਼ਦੂਰ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਰੇਲ ਰੋਕੋ ਪ੍ਰੋਗਰਾਮ ਨੂੰ ਸਾਂਝੇ ਤੌਰ ਤੇ ਕਰਨ ਦਾ ਫੈਸਲਾ ਕੀਤਾ ਹੈ। 

ਆਜ਼ਾਦ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਵੀ ਇਸ ਫੈਸਲੇ ਦੀ ਹਮਾਇਤ ਕੀਤੀ ਹੈ। ਸੋ ਜੇਕਰ ਕਣਕ ਦੇ ਖਰੀਦ ਨਿਯਮਾਂ ਵਿੱਚ ਢਿੱਲ ਦੇ ਕੇ ਕਣਕ ਦੀ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ 17 ਅਪ੍ਰੈਲ ਨੂੰ 12 ਵਜੇ ਤੋਂ 3 ਵਜੇ ਤੱਕ ਸਾਰੇ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਰੇਲਾਂ ਦੇ ਚੱਕਾ ਜਾਮ ਦੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਕਣਕ ਦੇ ਖਰੀਦ ਨਿਯਮਾਂ ਵਿੱਚ ਢਿੱਲ ਦੇ ਕੇ ਖਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਇਸ ਰੇਲ ਜਾਮ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਅਤੇ ਕਿਸਾਨਾਂ ਲਈ ਲੋੜੀਦੀਆਂ ਸਹੂਲਤਾਂ ਜਿਵੇਂ ਵਾਸ਼ਰੂਮ ਅਤੇ ਛਾਂ ਵਗੈਰਾ ਦਾ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ।  ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦਾ ਸਾਥ ਦੇਣ।
ਰੇਲਾਂ ਦਾ ਚੱਕਾ ਜਾਮ ਕਰਨਾ ਕਿਸਾਨਾਂ ਦੀ ਮਜ਼ਬੂਰੀ ਹੈ ਕਿਉਂਕਿ ਉਪਰੋਂ ਮੌਸਮ ਖਰਾਬ ਚੱਲ ਰਿਹਾ ਹੈ ਅਤੇ ਭਾਰੀ ਮਿਹਨਤ ਮੁਸ਼ੱਕਤ ਕਰਕੇ ਪੈਦਾ ਕੀਤੀ ਕਣਕ ਨੂੰ ਇਸ ਤਰ੍ਹਾਂ ਲੁਟਾਇਆ ਨਹੀਂ ਜਾ ਸਕਦਾ। ਉਹਨਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਲੋਕਾਂ ਦਾ ਸਬਰ ਨਾ ਪਰਖਣ ਅਤੇ ਨਿਯਮਾਂ ਵਿੱਚ ਢਿੱਲ ਦੇ ਕੇ ਕਣਕ ਦੀ ਖਰੀਦ ਪੂਰੇ ਰੇਟ ਤੇ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕਰਵਾਈ ਜਾਵੇ।

Newsline Express

Related Articles

Leave a Comment