newslineexpres

Home Accident ???? ਮੋਹਾਲੀ ਸਿਟੀ ਸੈਂਟਰ ਦੀ 5ਵੀਂ ਮੰਜ਼ਿਲ ਤੋਂ ਡਿੱਗੀ ਕੁੜੀ

???? ਮੋਹਾਲੀ ਸਿਟੀ ਸੈਂਟਰ ਦੀ 5ਵੀਂ ਮੰਜ਼ਿਲ ਤੋਂ ਡਿੱਗੀ ਕੁੜੀ

by Newslineexpres@1

???? ਮੋਹਾਲੀ ਸਿਟੀ ਸੈਂਟਰ ਦੀ 5ਵੀਂ ਮੰਜ਼ਿਲ ਤੋਂ ਡਿੱਗੀ ਕੁੜੀ

ਮੋਹਾਲੀ, 15 ਅਪ੍ਰੈਲ : ਨਿਊਜ਼ਲਾਈਨ ਐਕਸਪ੍ਰੈਸ –       ਮੋਹਾਲੀ ਅੰਤਰਰਾਸ਼ਟਰੀ ਏਅਰਪੋਰਟ ਦੇ ਨੇੜੇ ਸਥਿਤ ਮੋਹਾਲੀ ਸਿਟੀ ਸੈਂਟਰ ਦੀ ਪੰਜਵੀਂ ਮੰਜ਼ਿਲ ਤੋਂ ਇੱਕ ਕੁੜੀ ਦੇ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਕੁੜੀ ਦੀ ਪਛਾਣ ਤਾਨੀਆ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਜ਼ਖ਼ਮੀ ਹਾਲਤ ਵਿੱਚ ਕੁੜੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਘਟਨਾ ਵਾਲੀ ਥਾਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪੰਜਵੀਂ ਮੰਜ਼ਿਲ ਤੋਂ ਤਾਨੀਆ ਦਾ ਬੈਗ ਬਰਾਮਦ ਹੋਇਆ ਹੈ। ਇਸ ਬੈਗ ਵਿੱਚੋਂ ਪੁਲਿਸ ਨੂੰ ਇੱਕ ਟਿਫ਼ਨ ਬਾਕਸ, ਐਕਟੀਵਾ ਦੀ ਚਾਬੀ, ਲੜਕੀ ਦਾ ਮੋਬਾਈਲ ਫ਼ੋਨ ਮਿਲਿਆ ਹੈ। ਇਸ ਨੂੰ ਆਤਮ-ਹੱਤਿਆ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ, ਪਰ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਬਕ ਕੁੜੀ ਦੇ ਮੋਬਾਈਲ ਫ਼ੋਨ ਦੀ ਕਾਲ ਡਿਟੇਲ ਖੰਗਾਲੀ ਜਾ ਰਹੀ ਹੈ ਅਤੇ ਸਿਟੀ ਸੈਂਟਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਘਟਨਾ ਸਮੇਂ ਤਾਨੀਆ ਨਾਲ ਕੋਈ ਹੋਰ ਵਿਅਕਤੀ ਮੌਜੂਦ ਸੀ ਜਾਂ ਨਹੀਂ। ਫਿਲਹਾਲ ਲੜਕੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਸ ਦੇ ਹੋਸ਼ ਵਿੱਚ ਆਉਣ ਤੋਂ ਬਾਅਦ ਹੀ ਪੂਰੀ ਜਾਣਕਾਰੀ ਮਿਲ ਸਕੇਗੀ।

Newsline Express

Related Articles

Leave a Comment