????ਸਿਵਲ ਸਰਜਨ ਬਣਨ ’ਤੇ ਡਾ. ਸ਼ੈਲੀ ਜੈਤਲੀ ਦਾ ਡੈਡੀਕੇਟਿਡ ਬ੍ਰਦਰਜ ਗਰੁੱਪ ਵੱਲੋਂ ਸਨਮਾਨ
– ਪਟਿਆਲਾ / ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਪਟਿਆਲਾ ਦੇ ਸਿਹਤ ਪ੍ਰਸ਼ਾਸਨ ਲਈ ਇੱਕ ਅਹਿਮ ਦਿਨ ਆਇਆ ਜਦੋਂ ਡਾ. ਸ਼ੈਲੀ ਜੈਤਲੀ ਨੇ ਸਿਵਲ ਸਰਜਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਡੈਡੀਕੇਟਿਡ ਬ੍ਰਦਰਜ ਗਰੁੱਪ ਪੰਜਾਬ (ਪਟਿਆਲਾ) ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਨਮਾਨ ਕੀਤਾ ਗਿਆ ਅਤੇ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ।
ਗਰੁੱਪ ਦੇ ਸੰਸਥਾਪਕ ਪ੍ਰਧਾਨ ਡਾ. ਰਾਕੇਸ਼ ਵਰਮੀ, ਜਨਰਲ ਸਕੱਤਰ ਹਰਪ੍ਰੀਤ ਸਿੰਘ ਸੰਧੂ ਅਤੇ ਸਕੱਤਰ ਮਹਾਰਾਣੀ ਰਜਿੰਦਰਾ ਜਿਮਖਾਨਾ ਕਲੱਬ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਡਾ. ਜੈਤਲੀ ਦੀ ਪ੍ਰਸ਼ਾਸਕੀ ਯੋਗਤਾ, ਵਿਸ਼ਾਲ ਤਜਰਬੇ ਅਤੇ ਸੇਵਾ ਭਾਵਨਾ ਨਾਲ ਜ਼ਿਲ੍ਹੇ ਦੀਆਂ ਸਿਹਤ ਸੇਵਾਵਾਂ ਵਿੱਚ ਨਵਾਂ ਉਤਸ਼ਾਹ ਤੇ ਗੁਣਵੱਤਾ ਆਵੇਗੀ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਸਿਹਤ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ।
ਇਸ ਦੇ ਨਾਲ ਹੀ ਗਰੁੱਪ ਨੇ ਇਹ ਭਰੋਸਾ ਵੀ ਦਿੱਤਾ ਕਿ ਉਹ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਪਹਿਲਾਂ ਵਾਂਗ ਹੀ ਸਰਗਰਮ ਰਹਿੰਦੇ ਹੋਏ ਸਿਹਤ ਵਿਭਾਗ ਨਾਲ ਪੂਰਾ ਸਹਿਯੋਗ ਕਰਦਾ ਰਹੇਗਾ। Newsline Express
