newslineexpres

Home AAP ???? ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

???? ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

by Newslineexpres@1

???? ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਪਟਿਆਲਾ, 22 ਅਪ੍ਰੈਲ : ਨਿਊਜ਼ਲਾਈਨ ਐਕਸਪ੍ਰੈਸ  –         ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਵਾਰਡ ਨੰਬਰ 34 ਵਿਖੇ ਸਿਹਤ ਬੀਮਾ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਿਰਫ਼ ਵਾਰਡ ਦੇ ਨਹੀਂ ਬਲਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੇ ਨਿਵਾਸੀਆਂ ਨੇ ਸਿਹਤ ਬੀਮਾ ਕਾਰਡ ਬਣਵਾਏ।
ਇਸ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਤੇਜਿੰਦਰ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਜ ਸਰਕਾਰ ਦੀ ਸਭ ਤੋਂ ਮਹੱਤਵਪੂਰਨ ਲੋਕ-ਹਿਤੈਸ਼ੀ ਯੋਜਨਾਵਾਂ ਵਿੱਚੋਂ ਇੱਕ ਹੈ, ਜਿਸ ਦਾ ਉਦੇਸ਼ ਹਰ ਯੋਗ ਪਰਿਵਾਰ ਨੂੰ ਸਿਹਤ ਸੁਰੱਖਿਆ ਕਵਰੇਜ ਦੇਣਾ ਹੈ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਕੈਸ਼ਲੈਸ਼ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਨਾਲ ਆਮ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਵੱਡੀ ਰਾਹਤ ਮਿਲ ਰਹੀ ਹੈ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਭਰ ਵਿੱਚ ਹੁਣ ਤੱਕ 40 ਲੱਖ ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਬਣਾਏ ਜਾ ਚੁੱਕੇ ਹਨ ਅਤੇ ਇਹ ਅੰਕੜਾ ਲਗਾਤਾਰ ਵੱਧ ਰਿਹਾ ਹੈ। ਸਰਕਾਰ ਦਾ ਟੀਚਾ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ। ਇਸ ਲਈ ਵੱਖ-ਵੱਖ ਪੱਧਰਾਂ ‘ਤੇ ਲਗਾਤਾਰ ਰਜਿਸਟ੍ਰੇਸ਼ਨ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਤੇਜਿੰਦਰ ਮਹਿਤਾ ਨੇ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਮੱਧ ਵਰਗ ਲਈ ਸਿਹਤ ਸੁਰੱਖਿਆ ਦੀ ਇੱਕ ਮਜ਼ਬੂਤ ਗਾਰੰਟੀ ਬਣ ਰਹੀ ਹੈ। ਕੈਂਪਾਂ ਰਾਹੀਂ ਲੋਕਾਂ ਨੂੰ ਸਿੱਧੇ ਤੌਰ ‘ਤੇ ਜੋੜ ਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਕੀਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਸਦਾ ਲਾਭ ਲੈ ਸਕਣ।

ਉਨ੍ਹਾਂ ਮੀਡੀਆ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਦੀ ਕਵਰੇਜ ਨਾਲ ਲੋਕਾਂ ਵਿੱਚ ਜਾਗਰੂਕਤਾ ਵਧਦੀ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਕੀਕਤ ਵਿੱਚ ਜਨਤਾ ਤੱਕ ਪਹੁੰਚਦਾ ਹੈ।
ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ ਅਤੇ ਸਿਹਤ ਬੀਮਾ ਕਾਰਡ ਬਣਵਾਉਣ ਦੀ ਪ੍ਰਕਿਰਿਆ ਪੂਰੀ ਕੀਤੀ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਮਨ ਬੰਸਲ, ਮਹਿਲਾ ਵਿੰਗ ਦੀ ਵਾਰਡ ਪ੍ਰਧਾਨ ਮਮਤਾ ਢੰਡ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰ ਸੰਘੇੜਾ, ਸੀਨੀਅਰ ਆਗੂ ਗੁਲਜ਼ਾਰ ਪਟਿਆਲਵੀ, ਬਿਕਰਮ ਔਲਖ, ਯੂਥ ਹਲਕਾ ਇੰਚਾਰਜ ਸਨੌਰ ਰੁਪਿੰਦਰ ਸਿੰਘ, ਸੰਜੈ ਕਪੂਰ, ਨਿਸਾਰ ਅਹਿਮਦ, ਯੂਥ ਆਗੂ ਸੁਰਿੰਦਰ ਨਿੱਕੂ, ਲਵਪ੍ਰੀਤ ਸਿੰਘ ਕਾਹਲੋਂ, ਸੁਰਿੰਦਰ ਅੱਤਰੀ, ਅਮਰੀਕ ਸਿੰਘ, ਗੁਰਨਾਮ ਸਿੰਘ ਫੌਜੀ, ਦਵਿੰਦਰ ਸਿੰਘ ਧੀਮਾਨ, ਆਰਐਸਐਸ ਮੈਂਬਰ ਅਮਰਜੀਤ ਸਿੰਘ, ਯੁਵਾ ਭਾਜਪਾ ਨੇਤਾ ਚਿਰਾਗ ਸਿੰਗਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
Newsline Express

Related Articles

Leave a Comment