newslineexpres

Home Information ???? ਵੀਰ ਹਕੀਕਤ ਰਾਏ ਸਕੂਲ ਵਿਖੇ ਕਰਵਾਈ ਆਫ਼ਤ ਪ੍ਰਬੰਧਨ ਅਤੇ ਸਿਵਲ ਡਿਫੈਂਸ ਮੌਕ ਡਰਿੱਲ

???? ਵੀਰ ਹਕੀਕਤ ਰਾਏ ਸਕੂਲ ਵਿਖੇ ਕਰਵਾਈ ਆਫ਼ਤ ਪ੍ਰਬੰਧਨ ਅਤੇ ਸਿਵਲ ਡਿਫੈਂਸ ਮੌਕ ਡਰਿੱਲ

by Newslineexpres@1

???? ਵੀਰ ਹਕੀਕਤ ਰਾਏ ਸਕੂਲ ਵਿਖੇ ਕਰਵਾਈ ਆਫ਼ਤ ਪ੍ਰਬੰਧਨ ਅਤੇ ਸਿਵਲ ਡਿਫੈਂਸ ਮੌਕ ਡਰਿੱਲ

ਪਟਿਆਲਾ, 23 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ  –        ਪਟਿਆਲਾ ਦੇ ਵੀਰ ਹਕੀਕਤ ਰਾਏ ਸਕੂਲ ਵਿਖੇ ਆਫ਼ਤ ਪ੍ਰਬੰਧਨ ਅਤੇ ਸਿਵਲ ਡਿਫੈਂਸ ਮੌਕ ਡਰਿੱਲ ਬਾਰੇ ਜਾਣਕਾਰੀ ਦਿੱਤੀ ਗਈ। ਐਨਸੀਸੀ ਕੈਡਿਟਸ, ਐਨ ਐਸ ਐਸ ਵੰਲਟੀਅਰਸ ਅਤੇ ਸਕਾਊਟ ਗਾਈਡਸ ਨੂੰ ਕਾਕਾ ਰਾਮ ਵਰਮਾ, ਨੇ ਮੌਕ ਡਰਿੱਲਾਂ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ ਕਰਕੇ ਮੌਕੇ ‘ਤੇ ਕੀਮਤੀ ਜਾਨਾਂ ਨੂੰ ਬਚਾਉਣ ਦੀ ਮਹੱਤਤਾ ਦੱਸੀ ਤਾਂ ਜੋ ਭਵਿੱਖ ਵਿੱਚ ਆਉਣ ਵਾਲੀਆਂ ਕੁਦਰਤੀ, ਮੌਸਮੀ, ਮਨੁੱਖੀ ਆਫਤਾਵਾਂ, ਜੰਗਾਂ, ਮਹਾਂਮਾਰੀਆਂ, ਘਰੈਲੂ ਅਤੇ ਆਵਾਜਾਈ ਦੁਰਘਟਨਾਵਾਂ ਸਮੇਂ ਲੋਕਾਂ ਦੀ ਜਾਨ ਬਚਾਈ ਜਾ ਸਕੇ।

ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ 10 ਟੀਮਾਂ ਬਣਾਕੇ ਮੌਕ ਡਰਿੱਲ ਕਰਵਾਈ ਗਈ। ਸਕੂਲ ਵਿਖੇ 28 ਅਪ੍ਰੈਲ ਨੂੰ ਅੰਤਰਰਾਸ਼ਟਰੀ ਘਰੇਲੂ ਅਤੇ ਕੰਮ ਵਾਲੀਆਂ ਥਾਵਾਂ ‘ਤੇ ਦੁਰਘਟਨਾਵਾਂ ਘਟਾਉਣ ਦਿਵਸ ਮੌਕੇ, ਪੰਜਾਬ ਹੋਮ ਗਾਰਡ ਸਿਵਲ ਡਿਫੈਂਸ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਮੌਕ ਡਰਿੱਲ ਕਰਵਾਈਆਂ ਜਾਣਗੀਆਂ।

Newsline Express

Related Articles

Leave a Comment