newslineexpres

Home AAP ???? ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ

???? ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ

by Newslineexpres@1

???? ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ, 24 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ –      ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਅੱਜ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਆਮ ਆਦਮੀ ਪਾਰਟੀ ਦੇ ਦਿੱਗਜ਼ ਆਗੂ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਅਸ਼ੋਕ ਮਿੱਤਲ ਦੇ ਘਰ ਅਤੇ ਦਫ਼ਤਰਾਂ ’ਤੇ ਈਡੀ ਨੇ ਕੁਝ ਦਿਨ ਪਹਿਲਾਂ ਛਾਪੇਮਾਰੀ ਕੀਤੀ ਸੀ। ਰਾਘਵ ਚੱਢਾ ਨੇ ਦਾਅਵਾ ਕਰਦਿਆਂ ਕਿਹਾ ਕਿ ‘ਆਪ’ ਦੇ ਦੋ ਤਿਹਾਈ ਸੰਸਦ ਮੈਂਬਰਾਂ ਨੇ ਪਾਰਟੀ ਛੱਡ ਦਿੱਤੀ ਹੈ।
ਇਸ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਰਾਘਵ ਚੱਢਾ ਤੇ ਸੰਦੀਪ ਪਾਠਕ ਪਾਰਟੀ ਦੀ ਰਣਨੀਤੀ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਸਨ। ਉਨ੍ਹਾਂ ਦੇ ਇਸ ਕਦਮ ਨਾਲ ਜਿੱਥੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ, ਉੱਥੇ ਹੀ ਭਾਜਪਾ ਪੰਜਾਬ ਵਿੱਚ ਆਪਣੀ ਸਥਿਤੀ ਮਜ਼ਬੂਤ ਹੁੰਦੀ ਦੇਖ ਰਹੀ ਹੈ।
ਨਵੀਂ ਦਿੱਲੀ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਅਤੇ ਸੰਦੀਪ ਪਾਠਕ ਨੇ ਅੱਜ ਐਲਾਨ ਕੀਤਾ ਕਿ ‘ਆਪ’ ਦੇ ਪੰਜ ਹੋਰ ਸੰਸਦ ਮੈਂਬਰ ਵੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ‘ਆਪ’ ਦੇ ਕੁੱਲ 10 ਰਾਜ ਸਭਾ ਮੈਂਬਰਾਂ ਵਿੱਚੋਂ 7 ਮੈਂਬਰ ਹੁਣ ਭਾਜਪਾ ਵਿੱਚ ਰਲੇਵੇਂ ਲਈ ਤਿਆਰ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੰਵਿਧਾਨ ਮੁਤਾਬਕ ਜੇਕਰ ਕਿਸੇ ਪਾਰਟੀ ਦੇ ਦੋ-ਤਿਹਾਈ ਮੈਂਬਰ ਦੂਜੀ ਪਾਰਟੀ ਵਿੱਚ ਜਾਂਦੇ ਹਨ ਤਾਂ ਇਹ ਕਾਨੂੰਨੀ ਤੌਰ ’ਤੇ ਸਹੀ ਮੰਨਿਆ ਜਾਂਦਾ ਹੈ।
ਰਾਘਵ ਚੱਢਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸਾਰੇ ਜ਼ਰੂਰੀ ਦਸਤਾਵੇਜ਼ਾਂ ਸਮੇਤ ਇੱਕ ਪੱਤਰ ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਸੌਂਪ ਦਿੱਤਾ ਹੈ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹੋਰ ਸੰਸਦ ਮੈਂਬਰਾਂ ਵਿੱਚ ਹਰਭਜਨ ਸਿੰਘ, ਰਾਜੇਂਦਰ ਗੁਪਤਾ, ਵਿਕਰਮ ਸਾਹਨੀ, ਸਵਾਤੀ ਮਾਲੀਵਾਲ ਅਤੇ ਅਸ਼ੋਕ ਮਿੱਤਲ ਦੇ ਨਾਮ ਸ਼ਾਮਲ ਹਨ। ਇਸ ਪ੍ਰੈੱਸ ਕਾਨਫਰੰਸ ਦੌਰਾਨ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਵੀ ਮੌਜੂਦ ਸਨ।

Newsline Express

Related Articles

Leave a Comment