????ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ, ਸਰਕਾਰ ਨੂੰ ਨੋਟਿਸ ਜਾਰੀ
ਚੰਡੀਗੜ੍ਹ, 15 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –
ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੰਤਰਿਮ ਜ਼ਮਾਨਤ ਦਿੰਦੇ ਹੋਏ ਹਾਈ ਕੋਰਟ ਵੱਲੋਂ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ 26 ਅਗਸਤ ਨੂੰ ਨਕੋਦਰ ਵਿੱਚ ਗੁਰਦਾਸ ਮਾਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਹੇਠ ਐਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਗੁਰਦਾਸ ਮਾਨ ਨੇ ਪਹਿਲਾਂ ਜਲੰਧਰ ਦੀ ਜ਼ਿਲ੍ਹਾ ਅਦਾਲਤ ਤੋਂ ਅਗਾਊਂ ਜ਼ਮਾਨਤ ਮੰਗੀ ਸੀ, ਜਿਸ ਨੂੰ ਅਦਾਲਤ ਨੇ 8 ਸਤੰਬਰ ਨੂੰ ਰੱਦ ਕਰ ਦਿੱਤਾ ਸੀ। ਇਸਤੋਂ ਬਾਅਦ ਗੁਰਦਾਸ ਮਾਨ ਨੇ ਅਗਾਉਂ ਜ਼ਮਾਨਤ ਦੀ ਮੰਗ ਕਰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।
Newsline Express