newslineexpres

Joe Rogan Podcasts You Must Listen
Home AAP ???? ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

???? ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

by Newslineexpres@1

???? ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ
???? ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਬਾਰੇ ਦਿੱਤੀ ਜਾਣਕਾਰੀ

ਪਾਤੜਾਂ, 1 ਮਈ: ਨਿਊਜ਼ਲਾਈਨ ਐਕਸਪ੍ਰੈਸ  –     ਸ਼ੁਤਰਾਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜੀਗਰ ਨੇ ਅੱਜ ਇੱਕ ਵਿਸ਼ੇਸ਼ ਪਹਿਲਕਦਮੀ ਕਰਦੇ ਹੋਏ ਸਰਕਾਰੀ ਸੁਤੰਤਰਤਾ ਸੰਗਰਾਮੀ ਹਰਭਜਨ ਸਿੰਘ ਸਕੂਲ ਆਫ ਐਮੀਨੈਂਸ ਘੱਗਾ ਦੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਮੌਕੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦਿਖਾਈ। ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ, ਵਿਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਸਿੰਘ ਰੋੜੀ ਨੇ ਵਿਦਿਆਰਥੀਆਂ, ਸਕੂਲ ਦੀ ਪ੍ਰਿੰਸੀਪਲ ਸੁਖਜਿੰਦਰ ਕੌਰ ਅਤੇ ਅਧਿਆਪਕਾਂ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਮਹੱਤਤਾ, ਇਸਦੇ ਕੰਮਕਾਜ ਅਤੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਮਜ਼ਦੂਰਾਂ ਦੇ ਸਨਮਾਨ ਲਈ ਬੁਲਾਏ ਵਿਸ਼ੇਸ਼ ਸੈਸ਼ਨ ਬਾਰੇ ਜਾਣਕਾਰੀ ਦਿੱਤੀ।

ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਸਵਾਲ ਪੁੱਛੇ ਅਤੇ ਇਸ ਪ੍ਰਕਿਰਿਆ ਨੂੰ ਨੇੜੇ ਤੋਂ ਜਾਣਨ ਵਿੱਚ ਦਿਲਚਸਪੀ ਦਿਖਾਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਨੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਵਿਦਿਆਰਥੀਆਂ ਦਾ ਇਹ ਸਿੱਖਣਯੋਗ ਦੌਰਾ ਆਯਜਿਤ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਵਿਦਿਆਰਥੀਆਂ ਲਈ ਵਿਧਾਨ ਸਭਾ ਦੀ ਕਾਰਵਾਈ ਨੂੰ ਆਪਣੇ ਅੱਖੀਂ ਦੇਖਣਾ ਇਕ ਇਤਿਹਾਸਕ ਅਤੇ ਸਿੱਖਣਯੋਗ ਤਜਰਬਾ ਹੈ, ਜਿਸ ਨਾਲ ਉਹ ਲੋਕਤੰਤਰਕ ਪ੍ਰਕਿਰਿਆ ਨੂੰ ਹੋਰ ਚੰਗੀ ਤਰ੍ਹਾਂ ਸਮਝ ਸਕਣਗੇ।
ਇਸ ਮੌਕੇ ਸਟੇਟ ਜਨਰਲ ਸੈਕਟਰੀ ਨਵਲਦੀਪ ਸਿੰਘ ਅਤੇ ਲੈਕਚਰਾਰ ਪੋਲੀਟੀਕਲ ਸਾਇੰਸ ਕਿਰਨ ਬਾਲਾ ਵੀ ਮੌਜੂਦ ਸਨ।

Newsline Express

Related Articles

Leave a Comment