????ਚੇਨਈ ਸੁਪਰ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ 8 ਵਿਕਟਾਂ ਨਾਲ ਪਛਾੜਿਆ; ਗਾਇਕਵਾੜ ਦੀ ਕਪਤਾਨੀ ਪਾਰੀ ਨੇ ਜਿੱਤਿਆ ਦਿਲ
ਚੇਨਈ / ਨਿਊਜ਼ਲਾਈਨ ਐਕਸਪ੍ਰੈਸ – ਇੰਡੀਅਨ ਪ੍ਰੀਮੀਅਰ ਲੀਗ (IPL 2026) ਦੇ 44ਵੇਂ ਮੁਕਾਬਲੇ ਵਿੱਚ ਅੱਜ ਚੇਨਈ ਸੁਪਰ ਕਿੰਗਜ਼ (CSK) ਨੇ ਆਪਣੇ ਘਰੇਲੂ ਮੈਦਾਨ ਐਮ.ਏ. ਚਿਦੰਬਰਮ ਸਟੇਡੀਅਮ ਵਿੱਚ ਮੁੰਬਈ ਇੰਡੀਅਨਜ਼ (MI) ਨੂੰ 8 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ। ਇਸ ਜਿੱਤ ਦੇ ਨਾਲ ਚੇਨਈ ਨੇ ਅੰਕ ਸੂਚੀ ਵਿੱਚ ਆਪਣੀ ਸਥਿਤੀ ਹੋਰ ਮਜ਼ਬੂਤ ਕਰ ਲਈ ਹੈ।
ਮੁੰਬਈ ਦੀ ਬੱਲੇਬਾਜ਼ੀ ਰਹੀ ਫਿੱਕੀ
ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਹਾਲਾਂਕਿ, ਚੇਨਈ ਦੇ ਗੇਂਦਬਾਜ਼ਾਂ ਨੇ ਸ਼ੁਰੂ ਤੋਂ ਹੀ ਸ਼ਿਕੰਜਾ ਕੱਸ ਕੇ ਰੱਖਿਆ। ਮੁੰਬਈ ਵੱਲੋਂ ਨਮਨ ਧੀਰ ਨੇ ਸਭ ਤੋਂ ਵੱਧ 57 ਦੌੜਾਂ ਬਣਾਈਆਂ, ਪਰ ਦੂਜੇ ਪਾਸੇ ਤੋਂ ਲਗਾਤਾਰ ਵਿਕਟਾਂ ਡਿੱਗਣ ਕਾਰਨ ਟੀਮ ਨਿਰਧਾਰਿਤ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 159 ਦੌੜਾਂ ਹੀ ਬਣਾ ਸਕੀ।
ਗਾਇਕਵਾੜ ਤੇ ਕਾਰਤਿਕ ਦਾ ਤੂਫ਼ਾਨ
160 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਦੀ ਟੀਮ ਨੇ ਸ਼ਾਨਦਾਰ ਸ਼ੁਰੂਆਤ ਕੀਤੀ। ਕਪਤਾਨ ਰੁਤੂਰਾਜ ਗਾਇਕਵਾੜ ਨੇ ਮ ਮੂਹਰੇ ਹੋ ਕੇ ਟੀਮ ਦੀ ਅਗਵਾਈ ਕੀਤੀ ਅਤੇ ਇੱਕ ਸ਼ਾਨਦਾਰ ਅਰਧ ਸੈਂਕੜਾ ਜੜਿਆ। ਉਨ੍ਹਾਂ ਦਾ ਸਾਥ ਕਾਰਤਿਕ ਨੇ ਬਾਖੂਬੀ ਨਿਭਾਇਆ। ਦੋਵਾਂ ਬੱਲੇਬਾਜ਼ਾਂ ਨੇ ਮੁੰਬਈ ਦੇ ਗੇਂਦਬਾਜ਼ਾਂ ਦੀ ਰੱਜ ਕੇ ਧੁਲਾਈ ਕੀਤੀ ਅਤੇ ਚੇਨਈ ਨੇ ਮਹਿਜ਼ 18.1 ਓਵਰਾਂ ਵਿੱਚ 2 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। Newsline Express
