Skip to main content

newslineexpres

Breaking News
🚩  ਮੁਲਾਜ਼ਮਾਂ ਦੇ ਹੱਕਾਂ ’ਤੇ ਹੁਣ ਫ਼ੈਸਲੇ ਦੀ ਘੜੀ, ਮੁੱਖ ਮੰਤਰੀ ਮੀਟਿੰਗ ਵਿੱਚ ਠੋਸ ਐਲਾਨ ਕਰਨ: ਜਥੇਦਾਰ ਭੱਟੀ 🚩 “ਹਮਾਰੇ ਰਾਮ” ਨਾਟਕ ਦੀ ਪਟਿਆਲਾ ਦੀ ਲਾਅ ਯੂਨੀਵਰਸਿਟੀ ਵਿਖੇ ਦੋ ਦਿਨਾਂ ਪੇਸ਼ਕਾਰੀ 18 ਸਤੰਬਰ ਤੋਂ : ਡਾ. ਬਲਬੀਰ ਸਿੰਘ 🚩 ਜ਼ਿਲ੍ਹਾ ਰੋਜ਼ਗਾਰ ਬਿਊਰੋ ਪਟਿਆਲਾ ਵਿਖੇ 21 ਸਤੰਬਰ ਨੂੰ ਪਲੇਸਮੈਂਟ ਕੈਂਪ 🚩 ਬੱਚਿਆਂ, ਬਜ਼ੁਰਗਾਂ ਤੇ ਮਹਿਲਾਵਾਂ ਸਮੇਤ ਹਰ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਰਕਾਰੀ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ : ਗੋਇਲ 🚩 ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਿੱਚ ਟੁੱਟੀਆਂ ਸੜਕਾਂ, ਸਫ਼ਾਈ, ਬਰਸਾਤੀ ਪਾਣੀ ਖੜ੍ਹਨ ਤੇ ਖਾਲੀ ਪਲਾਟਾਂ ਵਿੱਚ ਕੂੜਾ ਸੁੱਟਣ ਸਬੰਧੀ ਸ਼ਿਕਾਇਤਾਂ ਲਈ 24×7 ਵਟਸਐਪ ਹੈਲਪਲਾਈਨ ਨੰਬਰ 95920-03366 ਜਾਰੀ 🚩 ਡ੍ਰੋਨ ਰਾਹੀਂ ਨਸ਼ਾ ਤਸਕਰਾਂ ’ਤੇ ‘ਬਾਜ਼ ਅੱਖ’: ਡਾ. ਬਲਬੀਰ ਸਿੰਘ
Joe Rogan Podcasts You Must Listen
Home Akali ????ਸਮਾਜ ਦੇ ਵਿਕਾਸ ਵਿੱਚ ਮਜ਼ਦੂਰ ਵਰਗ ਦੀ ਅਹਿਮ ਭੂਮਿਕਾ : ਹਰਦਿਆਲ ਸਿੰਘ ਭੱਟੀ

????ਸਮਾਜ ਦੇ ਵਿਕਾਸ ਵਿੱਚ ਮਜ਼ਦੂਰ ਵਰਗ ਦੀ ਅਹਿਮ ਭੂਮਿਕਾ : ਹਰਦਿਆਲ ਸਿੰਘ ਭੱਟੀ

by Newslineexpres@1

????ਪਟਿਆਲਾ ਵਿੱਚ ਮਜ਼ਦੂਰ ਦਿਵਸ ਸਮਾਗਮ ਆਯੋਜਿਤ

????ਸਮਾਜ ਦੇ ਵਿਕਾਸ ਵਿੱਚ ਮਜ਼ਦੂਰ ਵਰਗ ਦੀ ਅਹਿਮ ਭੂਮਿਕਾ : ਹਰਦਿਆਲ ਸਿੰਘ ਭੱਟੀ

ਪਟਿਆਲਾ / ਨਿਊਜ਼ਲਾਈਨ ਐਕਸਪ੍ਰੈਸ –   
ਪਟਿਆਲਾ ਦੇ ਮਾਡਲ ਟਾਊਨ ਸਥਿਤ ਕਮਿਊਨਿਟੀ ਹਾਲ ਵਿੱਚ ਮਜ਼ਦੂਰ ਦਿਵਸ ਮੌਕੇ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਪ੍ਰਮੁੱਖ ਮੁਲਾਜ਼ਮ ਨੇਤਾ ਸਰਦਾਰ ਹਰਦਿਆਲ ਸਿੰਘ ਭੱਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜ਼ਦੂਰਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਭਲਾਈ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ਦੇ ਵਿਕਾਸ ਵਿੱਚ ਮਜ਼ਦੂਰ ਵਰਗ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ, ਜਿਸਨੂੰ ਕਿਸੇ ਵੀ ਹਾਲਤ ਵਿੱਚ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਸ਼ਿਕਾਗੋ ਅੰਦੋਲਨ ਨੂੰ ਯਾਦ ਕਰਦਿਆਂ ਮਜ਼ਦੂਰ ਹੱਕਾਂ ਦੀ ਕੀਤੀ ਵਕਾਲਤ :

ਸ: ਭੱਟੀ ਨੇ ਦੱਸਿਆ ਕਿ ਮਜ਼ਦੂਰ ਦਿਵਸ ਦੀ ਸ਼ੁਰੂਆਤ 1 ਮਈ 1886 ਨੂੰ ਸ਼ਿਕਾਗੋ ਵਿੱਚ ਹੋਈ, ਜਿੱਥੇ ਮਜ਼ਦੂਰਾਂ ਨੇ ਅੱਠ ਘੰਟੇ ਦੀ ਦਿਹਾੜੀ ਦੀ ਮੰਗ ਲਈ ਸ਼ਾਂਤੀਪੂਰਵਕ ਮਾਰਚ ਕੀਤਾ ਸੀ। ਇਸ ਦੌਰਾਨ ਹੋਈ ਹਿੰਸਾ ਵਿੱਚ ਕਈ ਮਜ਼ਦੂਰਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਮਜ਼ਦੂਰ ਏਕਤਾ ਅਤੇ ਸੰਘਰਸ਼ ਦਾ ਪ੍ਰਤੀਕ ਹੈ।
ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਮਜ਼ਦੂਰਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਹੱਕ ਸਮੇਂ ‘ਤੇ ਦਿੱਤਾ ਜਾਵੇ। ਸਮਾਗਮ ਦੌਰਾਨ ਮਜ਼ਦੂਰ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ “ਲਾਲ ਸਲਾਮ” ਦੇ ਕੇ ਉਨ੍ਹਾਂ ਦੀ ਯਾਦ ਨੂੰ ਨਮਨ ਕੀਤਾ ਗਿਆ।
ਇਸ ਮੌਕੇ ਸਟੇਟ ਕਰਮਚਾਰੀ ਦਲ ਦੇ ਪ੍ਰਧਾਨ ਸਰਦਾਰ ਹਰੀ ਸਿੰਘ ਟੌਹੜਾ  ਦੇ ਸੱਦੇ ‘ਤੇ ਕਈ ਸਮਾਜਿਕ ਅਤੇ ਰਾਜਨੀਤਿਕ ਪ੍ਰਤੀਨਿਧੀਆਂ ਨੇ ਹਾਜ਼ਰੀ ਲਗਾਈ ਅਤੇ ਮਜ਼ਦੂਰ ਏਕਤਾ ਦਾ ਸੰਦੇਸ਼ ਦਿੱਤਾ। ।      Newsline Express

Related Articles

Leave a Comment