newslineexpres

Breaking News
🚩चुनावी तैयारियों में जुटी शिव सेना हिंदुस्तान, पटियाला के 8 विधानसभा क्षेत्रों के लिए प्रभारी नियुक्त 🚩 ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਤੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ 🚩 ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਸਬੰਧੀ ਸਿਖਲਾਈ ਸ਼ੁਰੂ 🚩 ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ: ਡਾ. ਬਲਬੀਰ ਸਿੰਘ 🚩 ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ‘ਚ ਪੂਰੀ ਟੀਮ ਅਤੇ ਵਿਧਾਇਕ ਕੋਹਲੀ ਨਾਲ ਪਹੁੰਚੇ ਸਿਹਤ ਮੰਤਰੀ ਡਾ . ਬਲਬੀਰ ਸਿੰਘ 🚩स्वर्गीय श्री अर्जन दास जी की स्मृति में रक्तदान शिविर का आयोजन  ❤️रक्तदान मानवता की सबसे महान सेवाओं में से एक है : अश्वनी गोयल
Joe Rogan Podcasts You Must Listen
Home AAP ???? ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ ਵੰਡੀਆਂ 200 ਖੇਡ ਕਿੱਟਾਂ

???? ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ ਵੰਡੀਆਂ 200 ਖੇਡ ਕਿੱਟਾਂ

by Newslineexpres@1

???? ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ ਵੰਡੀਆਂ 200 ਖੇਡ ਕਿੱਟਾਂ

???? ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਰਹੀ ਪੰਜਾਬ ਸਰਕਾਰ – ਡਾ  ਬਲਬੀਰ ਸਿੰਘ

ਪਟਿਆਲਾ, 7 ਮਈ: ਨਿਊਜ਼ਲਾਈਨ ਐਕਸਪ੍ਰੈਸ –        ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਪੰਚਾਇਤ ਭਵਨ ਵਿਖੇ ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਵੱਲੋਂ ਲੰਬੇ ਸਮੇਂ ਤੋਂ ਖੇਡ ਕਿੱਟਾਂ ਦੀ ਮੰਗ ਕੀਤੀ ਜਾ ਰਹੀ ਸੀ, ਜਿਸਨੂੰ ਸਰਕਾਰ ਨੇ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਖੇਡਾਂ ਨਾਲ ਜੁੜਦੇ ਹਨ ਤਾਂ ਉਹ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿੰਦੇ ਹਨ। ਖੇਡਾਂ ਨਾਲ ਬੱਚਿਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤਮੰਦ ਸੋਚ ਦਾ ਵਿਕਾਸ ਹੁੰਦਾ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਖੇਡਾਂ ਵਿੱਚ ਰੁਚੀ ਲੈਣ ਵਾਲੇ ਬੱਚਿਆਂ ਨੂੰ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਲੋੜ ਹੁੰਦੀ ਹੈ, ਜਿਸ ਨਾਲ ਉਹ ਆਪਣੀ ਸਰੀਰਕ ਸਮਰੱਥਾ ਨੂੰ ਹੋਰ ਮਜ਼ਬੂਤ ਕਰ ਸਕਣ। ਇਸ ਲਈ ਸਰਕਾਰ ਵੱਲੋਂ ਖੇਡਾਂ ਦੇ ਨਾਲ-ਨਾਲ ਸਿਹਤ ਜਾਗਰੂਕਤਾ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਡਾ. ਬਲਬੀਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੱਸੋਵਾਲ ਵਿੱਚ ਆਧੁਨਿਕ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ, ਜਿੱਥੇ ਚਾਰ ਵੱਖ-ਵੱਖ ਖੇਡਾਂ ਦੀਆਂ ਸਹੂਲਤਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਮੈਦਾਨ ਵਿੱਚ ਖਿਡਾਰੀਆਂ ਲਈ ਹਰ ਤਰ੍ਹਾਂ ਦੀ ਆਧੁਨਿਕ ਸਹੂਲਤ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਪਿੰਡਾਂ ਦੇ ਨੌਜਵਾਨ ਵਧੀਆ ਮਾਹੌਲ ਵਿੱਚ ਅਭਿਆਸ ਕਰ ਸਕਣ। ਇਸ ਮੌਕੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਯਤਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

Newsline Express

Related Articles

Leave a Comment