Skip to main content

newslineexpres

Home AAP ????ਮਾਈਨਿੰਗ ਮਾਮਲੇ ’ਚ ਪਠਾਣਮਾਜਰਾ ਨੂੰ ਮਿਲਿਆ 4 ਦਿਨਾਂ ਦਾ ਪੁਲਿਸ ਰਿਮਾਂਡ

????ਮਾਈਨਿੰਗ ਮਾਮਲੇ ’ਚ ਪਠਾਣਮਾਜਰਾ ਨੂੰ ਮਿਲਿਆ 4 ਦਿਨਾਂ ਦਾ ਪੁਲਿਸ ਰਿਮਾਂਡ

by Newslineexpres@1

???? ਮਾਈਨਿੰਗ ਮਾਮਲੇ ’ਚ ਪਠਾਣਮਾਜਰਾ ਨੂੰ ਮਿਲਿਆ 4 ਦਿਨਾਂ ਦਾ ਪੁਲਿਸ ਰਿਮਾਂਡ

ਪਟਿਆਲਾ, 7 ਮਈ – ਨਿਊਜ਼ਲਾਈਨ ਐਕਸਪ੍ਰੈਸ –     ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸਰੀਰਕ ਸ਼ੋਸ਼ਣ ਮਾਮਲੇ ਵਿੱਚ ਉਹ ਪਹਿਲਾਂ ਹੀ ਜੇਲ੍ਹ ਵਿਚ ਹਨ ਤੇ ਹੁਣ ਮਾਈਨਿੰਗ ਦੇ ਇੱਕ ਪੁਰਾਣੇ ਮਾਮਲੇ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪਟਿਆਲਾ ਪੁਲਿਸ ਵੱਲੋਂ ਪਠਾਣਮਾਜਰਾ ਨੂੰ ਬਠਿੰਡਾ ਜੇਲ੍ਹ ਤੋਂ ਲਿਆ ਕੇ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਥਾਣਾ ਜੂਲਕਾ ਦੀ ਪੁਲਿਸ ਨੇ ਮਾਈਨਿੰਗ ਮਾਮਲੇ ਦੀ ਪੜਤਾਲ ਲਈ ਵਿਧਾਇਕ ਦੇ ਰਿਮਾਂਡ ਦੀ ਮੰਗ ਕੀਤੀ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਠਾਣਮਾਜਰਾ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਸੁਣਾਏ ਹਨ।

ਜ਼ਿਕਰਯੋਗ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ‘ਤੇ ਪਟਿਆਲਾ ਜ਼ਿਲ੍ਹੇ ਦੇ ਥਾਣਾ ਜੂਲਕਾਂ ਵਿਖੇ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਹੈ। ਇਸ ਤੋਂ ਇਲਾਵਾ ਉਹ ਪਟਿਆਲਾ ਦੇ ਥਾਣਾ ਸਿਵਲ ਲਾਈਨ ਵਿਖੇ ਦਰਜ ਸਰੀਰਕ ਸ਼ੋਸ਼ਣ ਦੇ ਗੰਭੀਰ ਮਾਮਲੇ ਵਿੱਚ ਨਾਮਜ਼ਦ ਹੋਣ ਕਾਰਨ ਪਹਿਲਾਂ ਹੀ ਨਿਆਂਇਕ ਹਿਰਾਸਤ ਅਧੀਨ ਬਠਿੰਡਾ ਜੇਲ੍ਹ ਵਿੱਚ ਬੰਦ ਹਨ। ਹੁਣ ਥਾਣਾ ਜੂਲਕਾਂ ਦੀ ਪੁਲਿਸ ਚਾਰ ਦਿਨਾਂ ਦੇ ਰਿਮਾਂਡ ਦੌਰਾਨ ਮਾਈਨਿੰਗ ਮਾਮਲੇ ਨਾਲ ਜੁੜੇ ਤੱਥਾਂ ਦੀ ਪੁੱਛਗਿੱਛ ਕਰੇਗੀ।

Newsline Express

Related Articles

Leave a Comment