newslineexpres

Home AAP ???? ਡਾ. ਬਲਬੀਰ ਸਿੰਘ ਨੇ 10 ਕਰੋੜ ਰੁਪਏ ਨਾਲ ਬਣੇ ਹੋਸਟਲ ਦਾ ਕੀਤਾ ਉਦਘਾਟਨ

???? ਡਾ. ਬਲਬੀਰ ਸਿੰਘ ਨੇ 10 ਕਰੋੜ ਰੁਪਏ ਨਾਲ ਬਣੇ ਹੋਸਟਲ ਦਾ ਕੀਤਾ ਉਦਘਾਟਨ

by Newslineexpres@1

???? ਡਾ. ਬਲਬੀਰ ਸਿੰਘ ਨੇ 10 ਕਰੋੜ ਰੁਪਏ ਨਾਲ ਬਣੇ ਹੋਸਟਲ ਦਾ ਕੀਤਾ ਉਦਘਾਟਨ

???? 49 ਲੱਖ ਦੀ ਲਾਗਤ ਨਾਲ ਵਾਰਡ ਨੰਬਰ 3 ਵਿੱਚ ਚਾਰ ਗਲੀਆਂ ਬਣਨਗੀਆਂ – ਸਿਹਤ ਮੰਤਰੀ

???? ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 2 ਈ-ਆਟੋ ਰਿਕਸ਼ੇ ਕੀਤੇ ਰਵਾਨਾ

ਪਟਿਆਲਾ, 8 ਮਈ : ਨਿਊਜ਼ਲਾਈਨ ਐਕਸਪ੍ਰੈਸ –       ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਪਟਿਆਲਾ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ ਕੁੜੀਆਂ ਦੇ ਹੋਸਟਲ ਦਾ ਉਦਘਾਟਨ ਕੀਤਾ। ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਓਹਨਾ ਕਿਹਾ ਕਿ ਇਹ ਹੋਸਟਲ ਵਿਦਿਆਰਥਣਾਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਆਰਾਮਦਾਇਕ ਰਹਾਇਸ਼ੀ ਸਹੂਲਤਾਂ ਪ੍ਰਦਾਨ ਕਰੇਗਾ। ਹੋਸਟਲ ਵਿੱਚ ਆਧੁਨਿਕ ਕਮਰੇ, ਸਾਫ਼-ਸੁਥਰੀਆਂ ਸਹੂਲਤਾਂ, ਸੁਰੱਖਿਆ ਪ੍ਰਬੰਧ ਅਤੇ ਪੜ੍ਹਾਈ ਲਈ ਉਚਿਤ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ ਤਾਂ ਜੋ ਵਿਦਿਆਰਥਣਾਂ ਨੂੰ ਘਰ ਵਰਗਾ ਮਾਹੌਲ ਮਿਲ ਸਕੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੀ ਪੜ੍ਹਾਈ ਅਤੇ ਕਰੀਅਰ ਵਿੱਚ ਅੱਗੇ ਵੱਧ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਲਈ ਨਵੀਆਂ ਯੋਜਨਾਵਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਹੋਸਟਲ ਵਿਦਿਆਰਥਣਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ।

ਡਾ ਬਲਬੀਰ ਸਿੰਘ ਵੱਲੋਂ ਅੱਜ ਪਟਿਆਲਾ ਦਿਹਾਤੀ ਖੇਤਰ ਵਿੱਚ ਵਿਕਾਸ ਅਤੇ ਜਾਗਰੂਕਤਾ ਨਾਲ ਸੰਬੰਧਤ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਅਤੇ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 3 ਵਿੱਚ ਲੰਬੇ ਸਮੇਂ ਤੋਂ ਇਲਾਕਾ ਨਿਵਾਸੀਆਂ ਦੀ ਮੰਗ ਰਹੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਦੱਸਿਆ ਕਿ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 3 ਵਿੱਚ ਕਰੀਬ 49.04 ਲੱਖ ਰੁਪਏ ਦੀ ਲਾਗਤ ਨਾਲ ਚਾਰ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਗਲੀਆਂ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਅਤੇ ਸਫ਼ਾਈ ਸੰਬੰਧੀ ਵੱਡੀ ਰਾਹਤ ਮਿਲੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਾਰਡ ਅਤੇ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸੜਕਾਂ, ਸਫ਼ਾਈ, ਪੀਣ ਵਾਲਾ ਪਾਣੀ ਅਤੇ ਹੋਰ ਆਧਾਰਭੂਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਇਸ ਉਪਰੰਤ ਸਿਹਤ ਮੰਤਰੀ ਨੇ ਪਟਿਆਲਾ ਪੰਚਾਇਤ ਭਵਨ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਦੋ ਜਾਗਰੂਕਤਾ ਈ-ਆਟੋ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਈ-ਆਟੋ ਰਿਕਸ਼ੇ ਪਟਿਆਲਾ ਦਿਹਾਤੀ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। ਵਾਹਨਾਂ ਰਾਹੀਂ ਆਡੀਓ ਸੰਦੇਸ਼ਾਂ ਅਤੇ ਪੋਸਟਰਾਂ ਦੁਆਰਾ ਨਸ਼ਾ ਛੱਡਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ ਜਾਵੇਗਾ।

ਡਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਸ਼ਿਕਾਇਤ ਬਕਸਾ ਵੀ ਲਗਾਇਆ ਗਿਆ ਹੈ, ਜਿਸ ਰਾਹੀਂ ਹਰ ਵਿਅਕਤੀ ਆਪਣੀ ਜਾਣਕਾਰੀ, ਸੁਝਾਅ ਜਾਂ ਸ਼ਿਕਾਇਤ ਸਾਂਝੀ ਕਰ ਸਕੇਗਾ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖ਼ਿਲਾਫ਼ ਇਸ ਜੰਗ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਚਰਨਜੀਤ ਐਸ ਕੇ, ਐਮ ਸੀ ਜਤਿੰਦਰ ਕੌਰ, ਨਗਰ ਨਿਗਮ ਮੇਅਰ ਕੁੰਦਨ ਗੋਗੀਆ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ, ਪੰਜਾਬ ਐਗਰੋ ਫੂਡਗ੍ਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਬਲਜਿੰਦਰ ਢਿੱਲੋਂ, ਜਸਬੀਰ ਗਾਂਧੀ, ਯਸ਼ਪਾਲ ਸ਼ਰਮਾ, ਸੁਰੇਸ਼ ਰਾਏ ਤੋਂ ਇਲਾਵਾ ਵੱਡੀ ਗਿਣਤੀ ਚ ਇਲਾਕਾ ਵਾਸੀ ਮੌਜੂਦ ਸਨ।

Newsline Express

Related Articles

Leave a Comment