Skip to main content

newslineexpres

Breaking News
Joe Rogan Podcasts You Must Listen
Home Chandigarh ???? PSEB ਇਸ ਦਿਨ ਜਾਰੀ ਕਰੇਗਾ 10ਵੀਂ ਤੇ 12ਵੀਂ ਦੇ ਨਤੀਜੇ…

???? PSEB ਇਸ ਦਿਨ ਜਾਰੀ ਕਰੇਗਾ 10ਵੀਂ ਤੇ 12ਵੀਂ ਦੇ ਨਤੀਜੇ…

by Newslineexpres@1

???? PSEB ਇਸ ਦਿਨ ਜਾਰੀ ਕਰੇਗਾ 10ਵੀਂ ਤੇ 12ਵੀਂ ਦੇ ਨਤੀਜੇ…

ਮੁਹਾਲੀ, 8 ਮਈ : ਨਿਊਜ਼ਲਾਈਨ ਐਕਸਪ੍ਰੈਸ –    ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਵਿੱਚ ਲਈਆਂ ਗਈਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜਿਆਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਅਧਿਕਾਰਤ ਤੌਰ ’ਤੇ ਦੱਸਿਆ ਕਿ 11 ਮਈ ਨੂੰ ਦਸਵੀਂ ਜਮਾਤ ਦਾ ਨਤੀਜਾ ਅਤੇ 13 ਮਈ ਨੂੰ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਬੋਰਡ ਮੁਖੀ ਨੇ ਦੱਸਿਆ ਕਿ ਉਸੇ ਦਿਨ ਹੀ ਦਸਵੀਂ ਅਤੇ ਬਾਰ੍ਹਵੀਂ ਦਾ ਸਾਰਾ ਨਤੀਜਾ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਅਪਲੋਡ ਕਰ ਦਿੱਤਾ ਜਾਵੇਗਾ। ਨਤੀਜੇ ਘੋਸ਼ਿਤ ਹੋਣ ਤੋਂ ਬਾਅਦ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਆਪਣਾ ਰੋਲ ਨੰਬਰ ਭਰ ਕੇ ਆਪਣਾ ਨਤੀਜਾ ਦੇਖ ਸਕਣਗੇ।

Newsline Express

Related Articles

Leave a Comment