Skip to main content

newslineexpres

Joe Rogan Podcasts You Must Listen
Home Elections ???? ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਐਲਾਨ; ਇਸ ਦਿਨ ਹੋਵੇਗੀ ਵੋਟਿੰਗ

???? ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਐਲਾਨ; ਇਸ ਦਿਨ ਹੋਵੇਗੀ ਵੋਟਿੰਗ

by Newslineexpres@1

???? ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਐਲਾਨ; ਇਸ ਦਿਨ ਹੋਵੇਗੀ ਵੋਟਿੰਗ

ਚੰਡੀਗੜ੍ਹ, 11 ਮਈ – ਨਿਊਜ਼ਲਾਈਨ ਐਕਸਪ੍ਰੈਸ –       ਪੰਜਾਬ ਵਿੱਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਨੇ ਇਹ ਹੁਕਮ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7-ਏ ਅਧੀਨ ਜਾਰੀ ਕੀਤਾ ਹੈ। ਪੰਜਾਬ ਚੋਣ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ 13 ਤਰੀਕ ਤੋਂ ਲੈ ਕੇ 29 ਮਈ ਤੱਕ ਹੋਣਗੀਆਂ। ਉਨ੍ਹਾਂ ਦੱਸਿਆ ਕਿ 13 ਮਈ ਨੂੰ ਨਾਮਜ਼ਦਗੀਆਂ ਸ਼ੁਰੂ ਹੋਣਗੀ, ਜਦਕਿ 16 ਮਈ ਨੂੰ ਸ਼ਾਮ 3 ਵਜੇ ਤੋਂ ਬਾਅਦ ਨਾਮਜ਼ਦਗੀ ਨਹੀਂ ਲਈ ਜਾਵੇਗੀ। ਇਸ ਤੋਂ ਬਾਅਦ 18 ਤਰੀਕ ਨੂੰ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 19 ਮਈ ਨੂੰ ਜੇਕਰ ਕੋਈ ਵੀ ਉਮੀਦਵਾਰ ਆਪਣੀ ਨਾਮਜ਼ਦਗੀ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਹ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਉਪਲਬਧ ਹੋਣਗੀਆਂ। ਉਸ ਦਿਨ ਚੋਣ ਨਿਸ਼ਾਨ ਨਿਰਧਾਰਤ ਕੀਤੇ ਜਾਣਗੇ। ਨਾਮਜ਼ਦਗੀ ਪ੍ਰਕਿਰਿਆ ਔਨਲਾਈਨ ਨਹੀਂ ਹੋਵੇਗੀ। ਉਮੀਦਵਾਰਾਂ ਨੂੰ ਚੋਣ ਅਧਿਕਾਰੀ ਦੇ ਦਫ਼ਤਰ ਵਿੱਚ ਨਿੱਜੀ ਤੌਰ ‘ਤੇ ਅਰਜ਼ੀ ਦੇਣੀ ਪਵੇਗੀ। ਫਿਰ ਉਨ੍ਹਾਂ ਦੀ ਜਾਣਕਾਰੀ ਵੈੱਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ 8 ਨਗਰ ਨਿਗਮਾਂ ਤੇ 76 ਨਗਰ ਕੌਂਸਲਾਂ ਲਈ 26 ਮਈ ਨੂੰ ਨਿਗਮ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 29 ਮਈ ਨੂੰ ਨਤੀਜੇ ਐਲਾਨੇ ਜਾਣਗੇ।  ਬਟਾਲਾ (ਗੁਰਦਾਸਪੁਰ), ਪਠਾਨਕੋਟ, ਕਪੂਰਥਲਾ, ਐਸਏਐਸ ਨਗਰ (ਮੁਹਾਲੀ), ਬਠਿੰਡਾ, ਅਬੋਹਰ (ਫਾਜ਼ਿਲਕਾ), ਮੋਗਾ ਅਤੇ ਬਰਨਾਲਾ ਨਗਰ ਨਿਗਮਾਂ ‘ਚ ਚੋਣਾਂ ਹੋਣਗੀਆਂ। ਜਦਕਿ ਹੁਸ਼ਿਆਰਪੁਰ ਦੀਆਂ ਚੋਣਾਂ ਲਈ 2-3 ਹਫ਼ਤਿਆਂ ਬਾਅਦ ਐਲਾਨ ਕੀਤਾ ਜਾਵੇਗਾ।

Newsline Express

Related Articles

Leave a Comment