???? ਵੀਰ ਹਕੀਕਤ ਰਾਏ ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ..
ਪਟਿਆਲਾ, 11 ਮਈ – ਨਿਊਜ਼ਲਾਈਨ ਐਕਸਪ੍ਰੈਸ – ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦਾ, ਦਸਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਸਕੂਲ ਦੇ 81 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਵਿੱਚ ਭਾਗ ਲਿਆ ਅਤੇ ਸਾਰੇ ਵਿਦਿਆਰਥੀ ਸਫਲ ਰਹੇ। ਇਸ ਤਰ੍ਹਾਂ ਸਕੂਲ ਦਾ ਨਤੀਜਾ 100 ਫੀਸਦੀ ਰਿਹਾ।ਸਕੂਲ ਦੇ 12 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਭਗਵੰਤ ਮਾਨ ਸਿੰਘ ਨੇ 94.8 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਰਿਤਵਿਕ ਨੇ 90.5 ਫੀਸਦੀ ਅਤੇ ਇੰਦੂ ਨੇ 89.4 ਫੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਇਸ਼ੂ, ਯੋਗਿਤਾ, ਈਸ਼ਾ, ਦਿਸ਼ਾ, ਸੌਰਵ, ਮਨਜਿੰਦਰ, ਯਾਸ਼ਿਕਾ, ਯਸ਼ ਅਤੇ ਮਾਹੀ ਨੇ ਵੀ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੀ ਮਿਹਨਤ ਦਾ ਸਬੂਤ ਦਿੱਤਾ।
ਇਸ ਮੌਕੇ ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਸਕੂਲ ਦੇ ਸਮਰਪਿਤ ਅਧਿਆਪਕਾਂ, ਮਿਹਨਤੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਂਦਾ ਹੈ, ਜਿਨ੍ਹਾਂ ਦੇ ਸਹਿਯੋਗ ਅਤੇ ਲਗਾਤਾਰ ਯਤਨਾਂ ਨਾਲ ਇਹ ਉਪਲਬਧੀ ਸੰਭਵ ਹੋਈ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
Newsline Express
