Skip to main content

newslineexpres

Joe Rogan Podcasts You Must Listen
Home CBI ????ਪੇਪਰ ਲੀਕ ਮਾਮਲੇ ਵਿੱਚ ਦੇਸ਼ ਭਰ ‘ਚ ਭਾਰੀ ਰੋਸ

????ਪੇਪਰ ਲੀਕ ਮਾਮਲੇ ਵਿੱਚ ਦੇਸ਼ ਭਰ ‘ਚ ਭਾਰੀ ਰੋਸ

by Newslineexpres@1

????ਪੇਪਰ ਲੀਕ ਮਾਮਲੇ ‘ਚ ਦੇਸ਼ ਭਰ ਵਿੱਚ ਭਾਰੀ ਰੋਸ

ਨਵੀਂ ਦਿੱਲੀ / ਨਿਊਜ਼ਲਾਈਨ ਐਕਸਪ੍ਰੈਸ :    NEET-UG ਪ੍ਰੀਖਿਆ ਰੱਦ ਹੋਣ ਤੋਂ ਬਾਅਦ ਪੇਪਰ ਲੀਕ ਮਾਮਲੇ ਨਾਲ ਜੁੜੇ ਦੋਸ਼ੀਆਂ ਵਿਰੁੱਧ ਦੇਸ਼ ਭਰ ਵਿੱਚ ਭਾਰੀ ਰੋਸ ਜਤਾਇਆ ਜਾ ਰਿਹਾ ਹੈ। ਵਿਦਿਆਰਥੀਆਂ, ਮਾਪਿਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਨੇ ਇਸ ਮਾਮਲੇ ਨੂੰ ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਾਰ ਦਿੱਤਾ ਹੈ।
ਕਈ ਥਾਵਾਂ ’ਤੇ ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰਕੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਸਜ਼ਾ ਦੀ ਮੰਗ ਕੀਤੀ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਮਹੀਨਿਆਂ ਦੀ ਮਿਹਨਤ ਅਤੇ ਤਿਆਰੀ ਦੇ ਬਾਵਜੂਦ ਪੇਪਰ ਲੀਕ ਕਾਰਨ ਉਨ੍ਹਾਂ ਨੂੰ ਮੁੜ ਪ੍ਰੀਖਿਆ ਦੇਣੀ ਪਵੇਗੀ, ਜਿਸ ਨਾਲ ਮਾਨਸਿਕ ਤਣਾਅ ਵੀ ਵਧਿਆ ਹੈ।
ਸਿੱਖਿਆ ਮਾਹਿਰਾਂ ਨੇ ਵੀ ਪ੍ਰੀਖਿਆ ਪ੍ਰਣਾਲੀ ਵਿੱਚ ਵੱਧ ਪਾਰਦਰਸ਼ਤਾ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀਆਂ ਵਿਰੁੱਧ ਕੜੀ ਕਾਰਵਾਈ ਨਾ ਹੋਈ ਤਾਂ ਨੌਜਵਾਨਾਂ ਦਾ ਭਰੋਸਾ ਪ੍ਰੀਖਿਆ ਪ੍ਰਣਾਲੀ ਤੋਂ ਉੱਠ ਸਕਦਾ ਹੈ।
ਉਧਰ ਕੇਂਦਰ ਸਰਕਾਰ ਵੱਲੋਂ ਮਾਮਲੇ ਦੀ ਜਾਂਚ CBI ਨੂੰ ਸੌਂਪਣ ਤੋਂ ਬਾਅਦ ਉਮੀਦ ਜਤਾਈ ਜਾ ਰਹੀ ਹੈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਵੇਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲੇਗੀ।   Newsline Express

Related Articles

Leave a Comment