newslineexpres

Joe Rogan Podcasts You Must Listen
Home Chandigarh ਚੰਡੀਗੜ – ਕਿਸਾਨਾਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ, ਪੁਲਿਸ ਨੇ ਕੀਤਾ ਲਾਠੀਚਾਰਜ, ਹੰਝੂ ਗੈਸ ਦੇ ਛੱਡੇ ਗੋਲੇ

ਚੰਡੀਗੜ – ਕਿਸਾਨਾਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ, ਪੁਲਿਸ ਨੇ ਕੀਤਾ ਲਾਠੀਚਾਰਜ, ਹੰਝੂ ਗੈਸ ਦੇ ਛੱਡੇ ਗੋਲੇ

by Newslineexpres@1

ਚੰਡੀਗੜ, 15 ਮਈ – ਨਿਊਜ਼ਲਾਈਨ ਐਕਸਪ੍ਰੈਸ –  ਪੰਜਾਬ ਦੇ ਪਾਣੀਆਂ, ਐੱਮ. ਐੱਸ. ਪੀ. ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਚੰਡੀਗੜ ਵਿਚ ਰਾਜ ਭਵਨ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਨ੍ਹਾਂ ਨੂੰ ਰਾਹ ‘ਚ ਹੀ ਰੋਕ ਲਿਆ ਅਤੇ ਕਿਸਾਨਾਂ ਦੀ ਪੁਲਸ ਨਾਲ ਝੜਪ ਹੋ ਗਈ। ਚੰਡੀਗੜ੍ਹ-ਮੋਹਾਲੀ ਬਾਰਡਰ ਨੇੜੇ ਚੰਡੀਗੜ੍ਹ ਪੁਲਸ ਵਲੋਂ ਕਿਸਾਨਾਂ ਨੂੰ ਅੱਗੇ ਵੱਧਣ ਤੋਂ ਰੋਕਿਆ ਗਿਆ ਪਰ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕਰ ਦਿੱਤਾ। ਪੁਲਿਸ ਨੇ ਕਿਸਾਨਾਂ ‘ਤੇ ਨਾਲ ਹੀ ਪਾਣੀ ਦੀਆਂ ਬੁਛਾੜਾਂ ਵੀ ਜੰਮ ਕੇ ਮਾਰੀਆਂ। ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਧੱਕਾ-ਮੁੱਕੀ ਦੌਰਾਨ ਕਈ ਕਿਸਾਨਾਂ ਦੀਆਂ ਪੱਗਾਂ ਵੀ ਲੱਥ ਗਈਆਂ ਤੇ ਕੁੱਝ ਪੁਲਿਸ ਮੁਲਾਜ਼ਮਾਂ ਦੇ ਵੀ ਸੱਟਾਂ ਵੱਜੀਆਂ।

ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੰਡੀਗੜ੍ਹ ਪ੍ਰਸ਼ਾਸਕ ਤੇ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਅਤੇ ਰੋਸ ਪ੍ਰਗਟਾਉਣ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ , ਪਰ ਪੁਲਿਸ ਵੱਲੋਂ ਚੰਡੀਗੜ੍ਹ ਸਰਹੱਦ ‘ਤੇ ਕਿਸਾਨਾਂ ਨੂੰ ਰੋਕ ਲਿਆ।
ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ 32 ਕਿਸਾਨ ਜਥੇਬੰਦੀਆਂ ਦੇ ਕਿਸਾਨਾਂ ਵੱਲੋਂ ਅੰਬ ਸਾਹਿਬ ਗੁਰਦੁਆਰੇ ਦੇ ਬਾਹਰ ਇਕੱਠੇ ਹੋਏ ਅਤੇ ਕਰਜ਼ੇ ਸੀਮਾ ਵਧਾਉਣ ਅਤੇ ਐਮਐਸਪੀ ਸਮੇਤ ਵੱਖ-ਵੱਖ ਮੰਗਾਂ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Related Articles

Leave a Comment