???? ਕੱਲ੍ਹ 16 ਮਈ ਨੂੰ ਪੂਰੇ ਪੰਜਾਬ ‘ਚ ਰਾਜਪਾਲ ਤੇ ਬੀਜੇਪੀ ਦੇ ਪੁਤਲੇ ਫੂਕਣਗੇ ਕਿਸਾਨ
ਮੁਹਾਲੀ, 15 ਮਈ : ਨਿਊਜ਼ਲਾਈਨ ਐਕਸਪ੍ਰੈਸ – ਮੁਹਾਲੀ ਤੋਂ ਰਾਜਪਾਲ ਭਵਨ ਵੱਲ ਕੂਚ ਕਰਨ ਦੌਰਾਨ ਬੁੜੈਲ ਜੇਲ੍ਹ ਦੀ ਪਿਛਲੀ ਸੜਕ ਉੱਤੇ ਕਿਸਾਨਾਂ ‘ਤੇ ਜਲ ਤੋਪਾਂ ਚਲਾਉਣ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਜਿਸ ਕਾਰਨ ਕਈ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ ਅਤੇ ਕੁੱਝ ਕਿਸਾਨ ਵੀ ਜ਼ਖਮੀ ਹੋ ਗਏ। ਇਸਦੇ ਰੋਸ ਵਜੋਂ ਪ੍ਰਦਰਸ਼ਨਕਾਰੀ ਕਿਸਾਨ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਵੀ ਨਹੀਂ ਗਏ ਅਤੇ ਉੱਥੋਂ ਹੀ ਵਾਪਸ ਮੁੜ ਆਏ। ਇਸ ਲਈ ਕਿਸਾਨਾਂ ਨੇ ਐਲਾਨ ਕੀਤਾ ਕਿ 16 ਮਈ ਸਨਿੱਚਰਵਾਰ ਨੂੰ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ‘ਤੇ ਪੰਜਾਬ ਦੇ ਰਾਜਪਾਲ ਅਤੇ ਭਾਜਪਾ ਦੇ ਪੁਤਲੇ ਸਾੜ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ।
Newsline Express
