Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Information ???? ਪਟਿਆਲਾ ਜ਼ਿਲ੍ਹੇ ਅੰਦਰ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਡਾ. ਹਿਮਾਂਸ਼ੂ ਅਗਰਵਾਲ

???? ਪਟਿਆਲਾ ਜ਼ਿਲ੍ਹੇ ਅੰਦਰ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਡਾ. ਹਿਮਾਂਸ਼ੂ ਅਗਰਵਾਲ

by Newslineexpres@1

???? ਪਟਿਆਲਾ ਜ਼ਿਲ੍ਹੇ ਅੰਦਰ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਡਾ. ਹਿਮਾਂਸ਼ੂ ਅਗਰਵਾਲ

???? ਕਿਹਾ, 25 ਜੂਨ ਤੋਂ 24 ਜੁਲਾਈ, 2026 ਤੱਕ ਘਰੋਂ-ਘਰੀਂ ਜਾ ਕੇ ਬੀਐਲਓਜ਼ ਭਰਵਾਉਣਗੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ

???? ਐਸ.ਆਈ.ਆਰ ਲਈ ਜ਼ਿਲ੍ਹੇ ਅੰਦਰ 1786 ਬੀਐਲਓਜ਼, 185 ਸੁਪਰਵਾਈਜ਼ਰ, 8 ਈਆਰਓਜ਼ ਤੇ 16 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ-ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 15 ਮਈ: ਨਿਊਜ਼ਲਾਈਨ ਐਕਸਪ੍ਰੈਸ  –       ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪਟਿਆਲਾ ਜ਼ਿਲ੍ਹੇ ਅੰਦਰ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ।
ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਪ੍ਰਾਪਤ ਨਿਰਦੇਸ਼ਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹੇ ਅੰਦਰ 1786 ਬੀਐਲਓਜ਼, 185 ਸੁਪਰਵਾਈਜ਼ਰ, 8 ਈਆਰਓਜ਼ ਅਤੇ 16 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ।
ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹਰੇਕ ਬੀਐਲਓ ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ ਐਸ.ਆਈ.ਆਰ. ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਕੀਤੀ ਗਈ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਪਟਿਆਲਾ ਦੇ 15 ਲੱਖ 21 ਹਜ਼ਾਰ 133 ਵੋਟਰ ਹਨ, ਇਨ੍ਹਾਂ ਵਿੱਚੋਂ 12 ਲੱਖ 39790 ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 81.50 ਫੀਸਦ ਬਣਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ।
ਡਾ. ਹਿਮਾਂਸ਼ੂ ਅਗਰਵਾਲ ਨੇ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-2026 ਤੱਕ ਜਾਵੇਗਾ।ਉਨ੍ਹਾਂ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ ਜਿਸ ਨਾਲ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ।
ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰਵਾਉਣਗੇ ਅਤੇ ਫਾਰਮ ਨੂੰ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਤਿੰਨ ਵਾਰ ਉਨ੍ਹਾਂ ਨਾਲ ਸੰਪਰਕ ਕਰਨਗੇ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ।
ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਲਾਕ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਵੱਲੋਂ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੇ ਹਰੇਕ ਪੜਾਅ ‘ਤੇ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇਗਾ।

Newsline Express

Related Articles

Leave a Comment