newslineexpres

Home Information ???? ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਇੱਕ ਸੁੰਦਰ ਤੇ ਆਲੀਸ਼ਾਨ ਵਾਸਤੂ ਕਲਾ ਦੇ ਨਮੂਨੇ ਤੇ ਰੁਹਾਨੀ ਕੇਂਦਰ ਵਜੋਂ ਵਿਕਸਤ ਹੋਵੇਗਾ : ਐਡਵਾਇਜਰੀ ਮੈਨੇਜਿੰਗ ਕਮੇਟੀ

???? ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਇੱਕ ਸੁੰਦਰ ਤੇ ਆਲੀਸ਼ਾਨ ਵਾਸਤੂ ਕਲਾ ਦੇ ਨਮੂਨੇ ਤੇ ਰੁਹਾਨੀ ਕੇਂਦਰ ਵਜੋਂ ਵਿਕਸਤ ਹੋਵੇਗਾ : ਐਡਵਾਇਜਰੀ ਮੈਨੇਜਿੰਗ ਕਮੇਟੀ

by Newslineexpres@1

???? ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਇੱਕ ਸੁੰਦਰ ਤੇ ਆਲੀਸ਼ਾਨ ਵਾਸਤੂ ਕਲਾ ਦੇ ਨਮੂਨੇ ਤੇ ਰੁਹਾਨੀ ਕੇਂਦਰ ਵਜੋਂ ਵਿਕਸਤ ਹੋਵੇਗਾ : ਐਡਵਾਇਜਰੀ ਮੈਨੇਜਿੰਗ ਕਮੇਟੀ
???? ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਪੂਰੀ ਸ਼ਰਧਾ ਤੇ ਧਾਰਮਿਕ ਆਸਥਾ ਮੁਤਾਬਕ ਤੇਜੀ ਨਾਲ ਚੱਲ ਰਹੇ ਹਨ ਨਵੀਨੀਕਰਨ ਦਾ ਕਾਰਜ : ਅਜੇ ਅਲੀਪੁਰੀਆ
???? ਦਹਾਕਿਆਂ ਤੋਂ ਅੱਖੋਂ ਪਰੋਖੇ ਕੀਤੇ ਮੰਦਿਰ ‘ਚ ਛੱਤਾਂ ਦੀ ਲੀਕੇਜ ਤੇ ਫਰਸ਼ ਠੀਕ ਕੀਤੇ -ਅਜੇ ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਗੁਪਤਾ

ਪਟਿਆਲਾ, 15 ਮਈ : ਨਿਊਜ਼ਲਾਈਨ ਐਕਸਪ੍ਰੈਸ  –        ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਗੁਪਤਾਨੇ ਦੱਸਿਆ ਕਿ ਹੈ ਕਿ ਇਸ ਮੰਦਿਰ ਨੂੰ ਨਵੀਨੀਕਰਨ ਮਗਰੋਂ ਇੱਕ ਬਹੁਤ ਹੀ ਸੁੰਦਰ ਤੇ ਆਲੀਸ਼ਾਨ ਵਾਸਤੂ ਕਲਾ ਦੇ ਨਮੂਨੇ ਤੇ ਰੁਹਾਨੀ ਕੇਂਦਰ ਵਜੋਂ ਵਿਕਸਤ ਹੋਵੇਗਾ।
ਮੰਦਿਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਮੌਕੇ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਮੰਦਿਰ ਦੇ ਨਵੀਨੀਕਰਨ ਨੂੰ ਬਹੁਤ ਹੀ ਧਾਰਮਿਕ ਭਾਵਨਾ, ਪੂਰੀ ਸ਼ਰਧਾ ਤੇ ਧਾਰਮਿਕ ਆਸਥਾ ਮੁਤਾਬਕ ਤੇਜੀ ਨਾਲ ਮੁਕੰਮਲ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੰਗਰ ਦਾ ਲੈਂਟਰ ਪੈ ਚੁੱਕਾ ਹੈ ਅਤੇ ਲਾਈਟ ਐਂਡ ਸਾਊਂਡ ਦੀ ਸਟੇਜ ਤਿਆਰ ਕੀਤੀ ਜਾ ਰਹੀ ਹੈ। ਪਿਛਲੇ ਹਿੱਸੇ ਵਿੱਚ ਖਰਾਬ ਹੋਏ ਫਰਸ਼ ਨਵੇਂ ਪੈ ਚੁੱਕੇ ਹਨ। ਇਸ ਤੋਂ ਬਿਨ੍ਹਾਂ ਦਹਾਕਿਆਂ ਤੋਂ ਅੱਖੋਂ ਪਰੋਖੇ ਕੀਤੇ ਗਏ ਮੰਦਿਰ ਦੀਆਂ ਛੱਤਾਂ ਵਿੱਚੋਂ ਪਾਣੀ ਰਿਸਣ ਕਰਕੇ ਸਿੱਲ ਆ ਚੁੱਕੀ ਸੀ ਅਤੇ ਹੁਣ ਛੱਤਾਂ ਦੀ ਲੀਕੇਜ ਵੀ ਠੀਕ ਕੀਤੀ ਜਾ ਚੁੱਕੀ ਹੈ।
ਸੀ.ਏ. ਅਜੇ ਅਲੀਪੁਰੀਆ ਨੇ ਦੱਸਿਆ ਕਿ ਮਾਤਾ ਸ੍ਰੀ ਰਾਜ ਰਾਜੇਸ਼ਵਰੀ ਵਿੱਚ ਉਚੇ ਨੀਵੇਂ ਤੇ ਖਰਾਬ ਹੋ ਚੁੱਕੇ ਫਰਸ਼ਾਂ ਕਰਕੇ ਸ਼ਰਧਾਲੂਆਂ ਨੂੰ ਬਹੁਤ ਪ੍ਰੇਸ਼ਾਨੀ ਹੁੰਦੀ ਸੀ, ਉਹ ਵੀ ਠੀਕ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਮਾਤਾ ਦੇ ਸ਼ਰਧਾਲੂਆਂ ਨੂੰ ਇਸੇ ਸਾਲ ਦੇ ਅੰਤ ਤੱਕ ਬਹੁਤ ਹੀ ਸ਼ਾਨਦਾਰ ਤੇ ਭੱਵਯ ਮੰਦਿਰ ਦੇ ਦਰਸ਼ਨ ਹੋਣਗੇ।
                   ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ ਕਰੀਬ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਸੀ।
               ਸੀਏ ਅਜੇ ਅਲੀਪੁਰੀਆ ਨੇ ਦੱਸਿਆ ਕਿ ਇਹ ਪ੍ਰੋਜੈਕਟ ਮੰਦਰ ਦੀ ਪਵਿੱਤਰਤਾ ਤੇ ਇਸਦੀ ਵਿਰਾਸਤੀ ਆਰਕੀਟੈਕਚਰ ਨੂੰ ਬਰਕਰਾਰ ਰੱਖਦਿਆਂ ਮੰਦਰ ਦੀ ਸ਼ਾਨ ਵਿੱਚ ਵਾਧਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਰੂਹਾਨੀ ਕੇਂਦਰ ਨੂੰ ਪੰਜਾਬ ਦੇ ਇੱਕ ਵਾਸਤੂ ਕਲਾ ਦੇ ਨਮੂਨੇ ਵਜੋਂ ਵਿਕਸਤ ਕਰ ਰਹੀ ਹੈ।
Newsline Express

Related Articles

Leave a Comment