Skip to main content

newslineexpres

Home Akali ????ਅਕਾਲੀ ਦਲ ਦੇ ਹਲਕਾ ਇੰਚਾਰਜ ਖ਼ਿਲਾਫ਼ ਪੋਕਸੋ ਐਕਟ ਤਹਿਤ ਸੰਗੀਨ ਕੇਸ ਦਰਜ

????ਅਕਾਲੀ ਦਲ ਦੇ ਹਲਕਾ ਇੰਚਾਰਜ ਖ਼ਿਲਾਫ਼ ਪੋਕਸੋ ਐਕਟ ਤਹਿਤ ਸੰਗੀਨ ਕੇਸ ਦਰਜ

by Newslineexpres@1

????ਅਕਾਲੀ ਦਲ ਦੇ ਹਲਕਾ ਇੰਚਾਰਜ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ

????ਸਾਢੇ 14 ਸਾਲਾ ਨਾਬਾਲਗ ਨਾਲ ਜਿਣਸੀ ਸ਼ੋਸ਼ਣ, ਬੰਧਕ ਬਣਾਉਣ ਅਤੇ ਧਮਕੀਆਂ ਦੇ ਗੰਭੀਰ ਦੋਸ਼

ਮੋਹਾਲੀ / ਨਿਊਜ਼ਲਾਈਨ ਐਕਸਪ੍ਰੈਸ  — ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਇੰਚਾਰਜ ਜਸਕਰਨਜੀਤ ਸਿੰਘ ਦਿਓਲ ਖ਼ਿਲਾਫ਼ ਨਾਬਾਲਗ ਕੁੜੀ ਨਾਲ ਜਿਣਸੀ ਸ਼ੋਸ਼ਣ, ਬੰਧਕ ਬਣਾਉਣ ਅਤੇ ਕੁੱਟਮਾਰ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਨੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਮਟੌਰ ਥਾਣਾ ਪੁਲਿਸ ਵੱਲੋਂ ਇਹ ਕਾਰਵਾਈ ਪੀੜਤ ਪਰਿਵਾਰ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।

ਐਫ.ਆਈ.ਆਰ. ਮੁਤਾਬਕ, ਪੀੜਤ ਲੜਕੀ ਦੇ ਪਿਤਾ ਨੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਨੇ ਪਹਿਲਾਂ ਪਰਿਵਾਰ ਨਾਲ ਨੇੜਤਾ ਬਣਾਕੇ ਭਰੋਸੇ ਦਾ ਗਲਤ ਫਾਇਦਾ ਚੁੱਕਿਆ। ਸ਼ਿਕਾਇਤ ਅਨੁਸਾਰ, ਅਕਤੂਬਰ 2024 ਵਿੱਚ ਉਹ ਪਰਿਵਾਰ ਨੂੰ ਮੋਹਾਲੀ ਦੇ ਇੱਕ ਫਲੈਟ ਵਿੱਚ ਲੈ ਆਇਆ, ਜਿੱਥੇ ਪੀੜਤ ਦੀ ਮਾਤਾ ਅਤੇ ਦੋਵੇਂ ਧੀਆਂ ਰਹਿ ਰਹੀਆਂ ਸਨ।

ਪਰਿਵਾਰ ਦੇ ਦੋਸ਼ਾਂ ਅਨੁਸਾਰ, ਹਾਲ ਹੀ ਵਿੱਚ ਜਦੋਂ ਸਾਢੇ 14 ਸਾਲਾ ਨਾਬਾਲਗ ਨੂੰ ਸਕੂਲ ਹੋਸਟਲ ਤੋਂ ਵਾਪਸ ਲਿਆਂਦਾ ਜਾ ਰਿਹਾ ਸੀ ਤਾਂ ਮੁਲਜ਼ਮ ਉਸ ਨੂੰ ਘਰ ਲਿਜਾਣ ਦੀ ਬਜਾਏ ਇੱਕ ਹੋਟਲ ਵਿੱਚ ਲੈ ਗਿਆ, ਜਿੱਥੇ ਉਸ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਜਿਣਸੀ ਸ਼ੋਸ਼ਣ ਦੀ ਕੋਸ਼ਿਸ਼ ਕੀਤੀ ਗਈ।

ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਵਿਰੋਧ ਕਰਨ ’ਤੇ ਨਾਬਾਲਗ ਨੂੰ ਬੰਧਕ ਬਣਾਕੇ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਧਮਕਾਇਆ ਗਿਆ ਕਿ ਜੇਕਰ ਉਸ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਸ ਦੇ ਪਿਤਾ ਨੂੰ ਗੈਂਗਸਟਰਾਂ ਰਾਹੀਂ ਨੁਕਸਾਨ ਪਹੁੰਚਾਇਆ ਜਾਵੇਗਾ।

ਪਰਿਵਾਰ ਮੁਤਾਬਕ, ਪੀੜਤ ਲੜਕੀ 9 ਮਈ ਨੂੰ ਕਿਸੇ ਤਰ੍ਹਾਂ ਉਥੋਂ ਨਿਕਲ ਕੇ ਆਪਣੇ ਪਿਤਾ ਕੋਲ ਪਹੁੰਚੀ ਅਤੇ ਪੂਰੀ ਘਟਨਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਮਟੌਰ ਥਾਣਾ ਪੁਲਿਸ ਨੇ ਭਾਰਤੀ ਨਿਆ ਸੰਹਿਤਾ (BNS) ਦੀਆਂ ਵੱਖ-ਵੱਖ ਧਾਰਾਵਾਂ ਅਤੇ ਪੋਕਸੋ ਐਕਟ ਦੀ ਧਾਰਾ 6 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।   Newsline Express

Related Articles

Leave a Comment