Skip to main content

newslineexpres

Home BJP ???? ਚੰਡੀਗੜ੍ਹ ‘ਚ ਕੈਪਟਨ ਅਮਰਿੰਦਰ ਸਿੰਘ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ, ਕੈਪਟਨ ਦਾ ਜਾਣਿਆ ਹਾਲ

???? ਚੰਡੀਗੜ੍ਹ ‘ਚ ਕੈਪਟਨ ਅਮਰਿੰਦਰ ਸਿੰਘ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ, ਕੈਪਟਨ ਦਾ ਜਾਣਿਆ ਹਾਲ

by Newslineexpres@1

???? ਚੰਡੀਗੜ੍ਹ ‘ਚ ਕੈਪਟਨ ਅਮਰਿੰਦਰ ਸਿੰਘ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ, ਕੈਪਟਨ ਦਾ ਜਾਣਿਆ ਹਾਲ

ਚੰਡੀਗੜ੍ਹ, 18 ਮਈ – ਨਿਊਜ਼ਲਾਈਨ ਐਕਸਪ੍ਰੈਸ-           ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਲਈ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ‘ਤੇ ਗਏ। ਇਸ ਦੌਰੇ ਦੌਰਾਨ, ਡੇਰਾ ਬਿਆਸ ਮੁਖੀ ਨੇ ਸਾਬਕਾ ਮੁੱਖ ਮੰਤਰੀ ਦੀ ਸਿਹਤ ਬਾਰੇ ਪੁੱਛਿਆ ਅਤੇ ਪਰਿਵਾਰ ਨੂੰ ਆਪਣਾ ਆਸ਼ੀਰਵਾਦ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਦਾ ਹਾਲ-ਚਾਲ ਜਾਣਨ ਪਹੁੰਚੇ ਡੇਰਾ ਬਿਆਸ ਮੁਖੀ ਪੰਜਾਬ ਦੀ ਸਿਆਸਤ ਅਤੇ ਅਧਿਆਤਮ ਨਜਰੀਏ ਤੋਂ ਇੱਕ ਬਹੁਤ ਖਾਸ ਤੇ ਪਰਿਵਾਰਕ ਮੁਲਾਕਾਤ ਰਹੀ। ਰਾਧਾ ਸਵਾਮੀ ਸਤਿਸੰਗ ਬਿਆਸ ਦੇ ਪੂਜਨੀਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅਚਾਨਕ ਚੰਡੀਗੜ੍ਹ ਵਿਖੇ ਸਾਬਕਾ ਮੁੱਖ ਮੰਤਰੀ ਦੇ ਘਰ ਪਹੁੰਚ ਕੇ ਸਾਰਿਆਂ ਨੂੰ ਖੁਸ਼ੀ ਭਰੀ ਹੈਰਾਨੀ ਵਿਚ ਪਾ ਦਿੱਤਾ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਸ ਉਮਰ ਵਿੱਚ ਕੁਝ ਸਮੇਂ ਤੋਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ, ਰਾਧਾ ਸੁਆਮੀ ਸਤਿਸੰਗ ਬਿਆਸ ਵਰਗੀ ਅਧਿਆਤਮਿਕ ਸੰਸਥਾ ਦੇ ਮੁਖੀ ਦਾ ਉਨ੍ਹਾਂ ਦੇ ਘਰ ਆਉਣਾ ਇੱਕ ਵੱਡੀ ਗੱਲ ਹੈ।

Newsline Express

Related Articles

Leave a Comment